June 22, 2026 1:26 pm

ਅਟਵਾਲ ਵੱਲੋਂ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿਖਿਆਵਾਂ ਦਾ ਸੂਬੇ ਵਿੱਚ ਅਤੇ ਖਾਸ ਕਰਕੇ ਨੌਜਵਾਨ ਵਰਗ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਉਹ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਵਾਮੀ ਵਿਵੇਕਾਨੰਦ ਸਮਾਰੋਹ ਸਮਿਤੀ, ਪੰਜਾਬ ਵੱਲੋਂ ਸਵਾਮੀ ਵਿਵੇਕਾਨੰਦ ਦੀ 150ਵੀਂ ਜਨਮ ਸ਼ਤਾਬਦੀ ਸਬੰਧੀ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਵਾਮੀ ਜੀ ਧਰਮ ਨਾਲੋਂ ਭਾਰਤ ਦੀ ਸੰਸਕ੍ਰਿਤੀ ਨੂੰ ਪਹਿਲ ਦਿੰਦੇ ਸਨ ਜਿਸ ਦਾ ਨੌਜਵਾਨ ਪੀੜ੍ਹੀ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ। ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਨੇ ਆਪਣੀ ਵਿਚਾਰਧਾਰਾ ਨਾਲ ਨੌਜਵਾਨਾਂ ਦਾ ਮਾਰਗ ਦਰਸ਼ਕ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਿਤੀ ਨੂੰ ਸਵਾਮੀ ਵਿਵੇਕਾਨੰਦ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਮੁਹੱਈਆ ਕਰਾਏਗੀ।

Send this to a friend