ਲਾਇਲਪੁਰ ਖਾਲਸਾ ਕਾਲਜ ਦਾ ਐਮ.ਐਸ.ਸੀ. ਦਾ ਸ਼ਾਨਦਾਰ ਨਤੀਜਾ

ਜਲੰਧਰ, 23 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ.(ਕੰਪਿਊਟਰ ਸਾਇੰਸ) ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥਣ ਸਾਕਸ਼ੀ ਨੇ 600 ਵਿਚੋਂ 473 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਕੰਪਿਊਟਰ ਸਾਇੰਸ ਦੇ ਮੁੱਖੀ ਪ੍ਰੋ. ਮਨੋਹਰ ਸਿੰਘ ਵੀ ਹਾਜ਼ਰ ਸਨ।

Send this to a friend