ਪੰਚਾਇਤੀਕਰਨ ਰੋਕਣ ਲਈ ਜਲ ਕਾਮੇ ਕਰਨਗੇ ਪਿੰਡਾਂ ’ਚ ਝੰਡਾ ਮਾਰਚ

ਫਿਰੋਜਪੁਰ 24 ਅਗਸਤ (ਕਪੂਰ, ਮਨੋਹਰ ਲਾਲ)- ਜੋ ਸ਼ਹਿਰਾਂ ਅਤੇ ਪਿੰਡਾਂ ਦੇ ਜਲ ਘਰਾਂ ਦੀਆਂ ਟੈਂਕੀਆਂ ਤੇ ਚੜ੍ਹੇ ਸੰਘਰਸ਼ ਕਰ ਰਹੇ ਸੰਘਰਸ਼ੀਆਂ ਦੀ ਕਿਸੇ ਤਰ੍ਹਾਂ ਦੀ ਦੁਰਘਟਨਾ ਦੌਰਾਨ ਉਸ ਦੀ ਜ਼ਿੰਮੇਵਾਰੀ ਉਥੋਂ ਦੇ ਸਬੰਧਤ ਅਧਿਕਾਰੀ ਭਾਵੇਂ ਸਰਕਾਰੀ ਜਾਂ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਦੀ ਹੋਵੇਗੀ। ਇਸ ਫੈਸਲੇ ਦੇ ਵਿਰੋਧ ਵਿਚ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਇਕ ਵਿਸ਼ਾਲ ਧਰਨਾ ਜਲ ਸਪਲਾਈ ਦਫਤਰ ਫਿਰੋਜ਼ਪੁਰ ਵਿਖੇ ਦਿੱਤਾ ਗਿਆ ਅਤੇ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ ਮੋਮੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿਚ ਮੁਲਾਜ਼ਮਾਂ ਨੇ ਦੱਸਿਆ ਕਿ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਮੀਤ ਪ੍ਰਧਾਨ ਰੁਪਿੰਦਰ ਸਿੰਘ ਫਿਰੋਜ਼ਪੁਰ ਨੇ ਆਖਿਆ ਕਿ ਜਲ ਸਪਲਾਈ ਕਾਮੇ ਤਾਂ ਪਹਿਲੋਂ ਹੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਸ਼ਿਕਾਰ ਹਨ। ਉਨ੍ਹਾਂ ਆਖਿਆ ਕਿ ਦੋ ਮਹੀਨਿਆਂ ਤੱਕ ਵਰਕ ਟੂ ਰੂਲ ਲਾਗੂ ਕਰਕੇ ਜਲ ਵਿਭਾਗ ਵੱਲੋਂ ਵਾਧਾ ਜੋ ਕੰਮ ਵਰਕਰਾਂ ਤੋਂ ਲਿਆ ਜਾਵੇਗਾ, ਉਸ ਦਾ ਮਿਹਨਤਾਨਾਂ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਿੰਡਾਂ ਵਿਚ ਜਾਂਦੀਆਂ ਪੰਚਾਇਤੀ ਕਰਨ ਦੀਆਂ ਟੀਮਾਂ ਦੇ ਖਿਲਾਫ ਉਹ ਸ਼ਾਂਤਮਈ ਢੰਗ ਨਾਲ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕਰਨਗੇ। ਉਨ੍ਹਾਂ ਆਖਿਆ ਕਿ ਜੋ ਸ਼ਹਿਰਾਂ ਅਤੇ ਪਿੰਡਾਂ ਦੇ ਜਲ ਘਰਾਂ ਦੀਆਂ ਟੈਂਕੀਆਂ ਤੇ ਚੜ੍ਹੇ ਸੰਘਰਸ਼ ਕਰ ਰਹੇ ਸੰਘਰਸ਼ੀਆਂ ਦੀ ਕਿਸੇ ਤਰ੍ਹਾਂ ਦੀ ਦੁਰਘਟਨਾ ਦੌਰਾਨ ਉਸ ਦੀ ਜ਼ਿੰਮੇਵਾਰੀ ਉਥੋਂ ਦੇ ਸਬੰਧਤ ਅਧਿਕਾਰੀ ਭਾਵੇਂ ਸਰਕਾਰੀ ਜਾਂ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਦੀ ਹੋਵੇਗੀ, ਸਰਕਾਰ ਵਲੋਂ ਲਏ ਗਏ ਇਸ ਫੈਸਲੇ ਨੂੰ ਮੁਲਾਜ਼ਮ ਵਰਗ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਇਸ ਮੌਕੇ ਤੇ ਪ੍ਰੈਸ ਸਕੱਤਰ ਰਣਜੀਤ ਸਿੰਘ ਖਾਲਸਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ, ਬਲਜਿੰਦਰ ਸਿੰਘ ਗਿੱਲ, ਸੁਰਜੀਤ ਸਿੰਘ ਬ੍ਰਾਂਚ ਪ੍ਰਧਾਨ, ਸਲਵਿੰਦਰ ਸਿੰਘ, ਹਰਜਿੰਦਰ ਸਿੰਘ ਮੋਮੀ, ਹਰਪਾਲ ਸਿੰਘ, ਸੁਖਚੈਨ ਸਿੰਘ ਆਦਿ ਹਾਜ਼ਰ ਸਨ।

Send this to a friend