ਸ੍ਰੀ ਅੰਮ੍ਰਿਤਸਰ/ਸ੍ਰੀ ਅਨੰਦਪੁਰ ਸਾਹਿਬ, 24 ਅਗਸਤ- ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਿਯੁਕਤ ਕੀਤੇ ਗਏ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਜ ਤਖਤ ਸਾਹਿਬ ਵਿਖੇ ਸੇਵਾ ਸੰਭਾਲ ਲਈ। ਸਿੰਘ ਸਾਹਿਬ ਗਿਆਨੀ ਮਲ ਸਿੰਘ ਦੀ ਅੰਤਿਮ ਅਰਦਾਸ ਤੋਂ ਬਾਅਦ ਤਖਤ ਸਾਹਿਬ ਵਿਖੇ ਕੀਤੇ ਗਏ ਸੇਵਾ ਸੰਭਾਲ ਸਮਾਗਮ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਅਰਦਾਸ ਕੀਤੀ। ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਭਾਈ ਰਾਮ ਸਿੰਘ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕਤਰ ਭਾਈ ਅਮਰਜੀਤ ਸਿੰਘ ਚਾਵਲਾ, ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਗੁਰਦੇਵ ਸਿੰਘ ਤਰਨਾ ਦਲ ਬਜਵਾੜਾ, ਬਾਬਾ ਸਵਰਨਜੀਤ ਸਿੰਘ, ਬਾਬਾ ਤੇਜਾ ਸਿੰਘ ਖੁਡਾ ਕੁਰਾਲਾ, ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਅਮਰਜੀਤ ਸਿੰਘ ਗੰ੍ਰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਬਾਬਾ ਤੀਰਥ ਸਿੰਘ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿਬੀ ਸਾਹਿਬ, ਬਾਬਾ ਹਰਦੇਵ ਸਿੰਘ ਤਲਵੰਡੀ ਸਮੇਤ ਵਖ-ਵਖ ਸੰਪਰਦਾਵਾਂ, ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਧਾਰਮਿਕ, ਸਮਾਜਕ ਤੇ ਰਾਜਨੀਤਿਕ ਆਗੂਆਂ ਵਲੋਂ ਦਸਤਾਰਾਂ ਅਤੇ ਸਿਰੋਪਾਓ ਦਿਤੇ ਗਏ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕਤਰ ਡਾ. ਰੂਪ ਸਿੰਘ, ਵਧੀਕ ਸਕਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕਤਰ ਸ. ਸਕਤਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਸ. ਰਣਜੀਤ ਸਿੰਘ ਮੈਨੇਜਰ, ਪ੍ਰੋ: ਸੁਖਦੇਵ ਸਿੰਘ ਇੰਚਾਰਜ, ਸ. ਹਰਦੇਵ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।