ਲਾਇਲਪੁਰ ਖਾਲਸਾ ਕਾਲਜ ਦਾ ਗੁਰਵਿੰਦਰ ਸਿੰਘ ਦਸਤਾਰ ਮੁਕਾਬਲੇ ’ਚ ਅੱਵਲ

ਜਲੰਧਰ, 24 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਬੀ. ਏ. ਪਹਿਲਾ ਸਮੈਸਟਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਅੰਮ੍ਰਿਤਸਰ ਵਿਖੇ ਪੰਜਾਬ ਲੈਵਲ ਦੇ ਹੋਏ ਦਸਤਾਰ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਗੁਰਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕਰਦਿਆਂ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਸ਼ਾਨ ਹੈ ਅਤੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਇਸਦੀ ਪ੍ਰਾਪਤੀ ਹੋਈ ਹੈ। ਇਸ ਲਈ ਇਸਦੀ ਸ਼ਾਨ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਵੀ ਬਣਦਾ ਹੈ।
ਪ੍ਰਿੰਸੀਪਲ ਡਾ. ਸਮਰਾ ਨੇ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿਖੇ ਵੀ ਹਰੇਕ ਸਾਲ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਂਦਾ ਹੈ ਜਿਸ ਵਿਚ ਵੱਡੇ ਪੱਧਰ ਤੇ ਸਾਰੀਆਂ ਕਲਾਸਾ ਦੇ ਵਿਦਿਆਰਥੀ ਭਾਗ ਲੈਂਦੇ ਹਨ। ਇਸ ਮੌਕੇ ਪੋਸਟ ਗ੍ਰੈਜੂਏਸ਼ਨ ਵਿਭਾਗ ਬਾਇੳਟੈਕਨਾਲੋਜੀ ਦੇ ਮੁਖੀ ਡਾ. ਅਰੁਣ ਦੇਵ ਸ਼ਰਮਾ ਵੀ ਸ਼ਾਮਲ ਸਨ।

Send this to a friend