May 26, 2026 6:49 am

ਪੰਜਾਬ ’ਚ ਪਰਤੀ ਸ਼ਾਂਤੀ ਇੰਟਰਨੈਟ ਸੇਵਾਵਾਂ ਅੱਜ ਤੋਂ

ਚੰਡੀਗੜ੍ਹ, 28 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਬਲਾਤਕਾਰੀ ਬਾਬਾ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਪੰਜਾਬ ਵਿਚ ਪੂਰੀ ਸ਼ਾਂਤੀ ਰਹੀ। ਇਹ ਜਾਣਕਾਰੀ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਵੀਪੀ ਬਦਨੌਰ ਨਾਲ ਮੀਟਿੰਗ ਤੋਂ ਦਿਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਕੋਈ ਅਣਸੁਖਾਵੀਂ ਘਟਨਾ ਦੀ ਖਬਰ ਨਹੀਂ ਮਿਲੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਗਲਵਾਰ ਸਵੇਰ ਤੋਂ ਇੰਟਰਨੈਟ ਸੇਵਾ ਸ਼ੁਰੂ ਕਰ ਦਿਤੀ ਜਾਏਗੀ। ਉਨ੍ਹਾਂ ਕਿਹਾ ਕਿ ਸਕੂਲ-ਕਾਲਜ ਖੋਲ੍ਹਣ ਬਾਰੇ ਉਹ ਕਲ੍ਹ ਸਵੇਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਗਲ਼ ਕਰਨਗੇ।

Send this to a friend