ਮੁੱਖ ਮੰਤਰੀ ਵੱਲੋਂ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ੍ਹ, 29 ਅਗਸਤ (ਪੰਜਾਬ ਟਾਇਮਜ਼ ਹਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਅਤੇ ਉਦਾਸੀ ਮੱਤ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਸ ਪਵਿੱਤਰ ਦਿਹਾੜੇ ਦੀ ਪੂਰਵ ਸੰਧਿਆ ’ਤੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸੰਤ ਬਾਬਾ ਸ੍ਰੀ ਚੰਦ ਜੀ ਨੇ ਅਧਿਆਤਮਵਾਦ ਦੇ ਰਸਤੇ ’ਤੇ ਚਲਦੇ ਹੋਏ ਸਮੁੱਚੀ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਹਾਸਲ ਕਰਨ ਦਾ ਰਾਹ ਦਿਖਾਇਆ। ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸ੍ਰੀ ਚੰਦ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।

Send this to a friend