May 26, 2026 12:50 pm

ਜਿਉਂਦੇ ਜੀਅ ਖੂਨ ਦਾਨ ਤੇ ਮਰਨ ਉਪਰੰਤ ਅੱਖਾਂ ਦਾ ਦਾਨ ਕਰਨਾ ਜ਼ਰੂਰੀ : ਸਿਵਲ ਸਰਜਨ

ਅੰਮ੍ਰਿਤਸਰ, 29 ਅਗਸਤ (ਸੁਨੀਲ ਗੁਪਤਾ, ਰਾਜੇਸ਼ ਡੈਨੀ)- ’’ਜਿਉਂਦੇ ਜੀਅ ਖੂਨ ਦਾਨ ਤੇ ਮਰਨ ਉਪਰੰਤ ਅੱਖਾਂ ਦਾ ਦਾਨ ਜਰੂਰੂ ਇਸ ਆਸ਼ੇ ਨੂੰ ਸਮਰਪਿਤ ਮਿਤੀ 25/8/2017 ਤੋ 8/9/2017 ਤੱਕ ਚੱਲ ਰਹੇ ਅੱਖਾਂ ਦੇ ਪੰਦਰਵਾੜੇ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਅੱਜ ਆਈ.ਈ.ਸੀ. ਕੈਂਪੇਨ ਵੈਨ ਨੂੰ ਸਿਵਲ ਸਰਜਨ ਅੰਮ੍ਰਿਤਸਰ ਡਾ. ਨਰਿੰਦਰ ਕੌਰ ਵੱਲੋਂ ਸਿਵਲ ਹਸਪਤਾਲ, ਅ੍ਰੰਮਿਤਸਰ ਤੋਂ ਹਰੀ ਝੰਡੀ ਦੇ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰਵਾਨਾ ਕੀਤਾ ਗਿਆ। ਇਸ ਵਿਚ ਅੱਖਾਂ ਦੀ ਦੇਖ ਭਾਲ ਕਰਨ ਲਈ ਡਾਕੂਮੈਂਟਰੀ ਫਿਲਮ ਦਿਖਾਈ ਜਾ ਰਹੀ ਹੈ। ਸਿਵਲ ਸਰਜਨ ਡਾ. ਨਰਿੰਦਰ ਕੌਰ ਨੇ ਅੱਖਾਂ ਦਾਨ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਹੁੰਦੀਆਂ ਹਨ। ਅੱਖਾਂ ਦਾਨ ਮੌਤ ਤੋਂ 6 ਘੰਟੇ ਵਿੱਚ ਹੋਣੀਆ ਚਾਹੀਦੀਆਂ ਹਨ। ਜੇਕਰ ਕਿਸੇ ਕਾਰਨ ਦੇਰੀ ਹੋ ਜਾਵੇ, ਤਾਂ 24 ਘੰਟੇ ਤੱਕ ਅੱਖਾਂ ਵਿਚ ਜਾਨ ਰਹਿੰਦੀ ਹੈ। ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਹੋਰ ਇਨਸਾਨ ਨੂੰ ਰੋਸ਼ਨੀ ਦੇ ਸਕਦਾ ਹੈ। ਉਨਾਂ ਲੋਕਾ ਨੂੰ ਅਪੀਲ ਕੀਤੀ ਕਿ ਇਸ ਵੈਨ ਨੂੰ ਜਰੂਰ ਦੇਖਣ ਅਤੇ ਆਪਣੀ ਸਿਹਤ ਸਬੰਧੀ ਜਾਗਰੂਕ ਰਹਿਣ। ਇਸ ਮੌਕੇ ਅੱਖਾਂ ਦੇ ਮਾਹਿਰ ਸਰਜਨ ਡਾ. ਸ਼ਾਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਭਾਵ ਹਾਦਸੇ ਜਾਂ ਕਿਸੇ ਹੋਰ ਕਾਰਨ ਨਾਲ ਮੌਤ ਹੋਣ ਦੀ ਹਾਲਤ ਵਿਚ ਜਿੰਨੀ ਜਲਦੀ ਹੋ ਸਕੇ ਅੱਖਾ ਦਾਨ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਲਈ ਸਿਹਤ ਵਿਭਾਗ ਨਾਲ ਸੰਬਧਤ 104 ਟੋਲ ਫ੍ਰਰੀ ਨੰਬਰ ਤੇ ਗੱਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਇਹ ਆਈ.ਈ.ਸੀ. ਕੈਂਪੇਨ ਵੈਨ ਸ਼ਹਿਰ ਦੇ ਸਾਰੇ ਆਈ ਬੈਂਕ ਨੁੂੰ ਕਵਰ ਕਰਕੇ ਸਿਵਲ ਹਸਪਤਾਲ ਬਾਬਾ ਬਕਾਲਾ ਤੋਂ ਤਰਨਤਾਰਨ ਜਾਵੇਗੀ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜਿੰਦਰ ਅਰੌੜਾ, ਡਾ. ਚਰਨਜੀਤ, ਡਾ. ਮੋਨਾ, ਜਿਲ੍ਹਾ ਮਾਸ ਮੀਡੀਆ ਅਫਸਰ ਸ਼੍ਰੀਮਤੀ ਰਾਜ ਕੌਰ, ਆਰੁੂੁਸ਼ ਭੱਲਾ, ਪਿਸ਼ੌਰਾ ਸਿੰਘ, ਸੰਦੀਪ ਕੁਮਾਰ, ਰਾਕੇਸ਼ ਅਤੇ ਸਿਵਲ ਹਸਪਤਾਲ ਦਾ ਸਾਰਾ ਸਟਾਫ ਮੋਜੂਦ ਸੀ।

Send this to a friend