May 26, 2026 9:51 am

ਵਿਆਹ ਪੁਰਬ ਦੌਰਾਨ ਸਹਿਯੋਗ ਕਰਨ ਲਈ ਐਸ.ਐਸ.ਪੀ. ਬਟਾਲਾ ਵੱਲੋਂ ਸੰਗਤਾਂ ਦਾ ਧੰਨਵਾਦ

ਬਟਾਲਾ, 29 ਅਗਸਤ (ਰਛਪਾਲ ਸਿੰਘ, ਸੁਖਬੀਰ ਸਿੰਘ ਅੱਤੇਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ ਸੰਗਤਾਂ ਵੱਲੋਂ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ’ਤੇ ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਹੈ। ਸੰਗਤਾਂ ਦਾ ਧੰਨਵਾਦ ਕਰਦਿਆਂ ਸ. ਘੁੰਮਣ ਨੇ ਕਿਹਾ ਕਿ ਵਿਆਹ ਪੁਰਬ ਦੌਰਾਨ ਜਿਥੇ ਸੰਗਤਾਂ ਨੇ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਇਸ ਪਾਵਨ ਦਿਹਾੜੇ ਨੂੰ ਮਨਾਇਆ ਉਥੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ’ਚ ਵੀ ਹਰ ਤਰਾਂ ਦਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਗੁਰਦੁਆਰਾ ਕਮੇਟੀ ਦਾ ਵੀ ਹਰ ਪੱਖੋਂ ਸਹਿਯੋਗ ਦੇਣ ਲਈ ਧੰਨਵਾਦ ਕਰਦੀ ਹੈ। ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸ਼ਾਬਾਸ਼ ਦਿੰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਨੇ ਕਿਹਾ ਕਿ ਸਾਰੇ ਹੀ ਜਵਾਨਾਂ ਨੇ ਇਸ ਪਾਵਨ ਦਿਹਾੜੇ ਦੌਰਾਨ ਆਪਣੀ ਡਿਊਟੀ ਨੂੰ ਬਹੁਤ ਬਾਖੂਬੀ ਢੰਗ ਨਾਲ ਨਿਭਾਇਆ ਹੈ, ਜਿਸ ਲਈ ਉਹ ਸ਼ਾਬਾਸ਼ੀ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜਵਾਨਾਂ ਵੱਲੋਂ ਸੇਵਾ ਤੇ ਸਮਰਪਣ ਭਾਵਨਾ ਨਾਲ ਕੀਤੀ ਡਿਊਟੀ ਕਾਰਨ ਅਮਨ-ਅਮਾਨ ਤੇ ਸ਼ਾਂਤੀ ਕਾਇਮ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਵਰਤੀ ਗਈ ਸਖਤੀ ਕਾਰਨ ਹੁਲੜਬਾਜ਼ੀ ਵਰਗੀਆਂ ਘਟਨਾਵਾਂ ਨੂੰ ਰੋਕ ਲੱਗ ਸਕੀ ਹੈ। ਉਨ੍ਹਾਂ ਕਿਹਾ ਕਿ ਸਾਰੇ ਜਵਾਨਾਂ ਨੇ ਆਪਣੀ ਡਿਊਟੀ ਨੂੰ ਜਿੰਮੇਵਾਰੀ ਦੀ ਭਾਵਨਾ ਨਾਲ ਨਿਭਾ ਕੇ ਆਪਣੀ ਰਿਵਾਇਤ ਨੂੰ ਕਾਇਮ ਰੱਖਿਆ ਹੈ। ਇਸੇ ਦੌਰਾਨ ਐਸ.ਐਸ.ਪੀ. ਬਟਾਲਾ ਨੇ ਸਿਵਲ ਦੇ ਵੱਖ-ਵੱਖ ਵਿਭਾਗਾਂ ਵੱਲੋਂ ਨਿਭਾਈ ਆਪਣੀ ਡਿਊਟੀ ਦੀ ਵੀ ਭਰਪੂਰ ਸਰਾਹਨਾ ਕੀਤੀ ਹੈ।

Send this to a friend