ਆਨੰਦਪੁਰ ਸਾਹਿਬ, 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਮਰਸ ਵਿਭਾਗ ਵੱਲੋਂ ਪੇਪਰ ਰੀਡਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੀ.ਕਾਮ., ਬੀ.ਕਾਮ.(ਪ੍ਰੋ.), ਬੀ.ਬੀ.ਏ. ਅਤੇ ਐਮ.ਕਾਮ. ਦੇ ਤਕਰੀਬਨ 28 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰਤੀਯੋਗਤਾ ਵਿੱਚ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਦਰਸ਼ਨਪਾਲ ਤੇ ਪੰਜਾਬੀ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ। ਕਮਰਸ ਵਿਭਾਗ ਦੇ ਮੁੱਖੀ ਡਾ. ਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਹਨਾਂ ਪ੍ਰਤੀਯੋਗਤਾਵਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤੇ ਇਹਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਇਸ ਪ੍ਰਤੀਯੋਗਿਤਾ ਵਿੱਚ ਪਹਿਲੇ ਸਥਾਨ ਤੇ ਬੀ.ਕਾਮ.(ਪ੍ਰੋ.) ਪੰਜਵੇਂ ਸਮੈਸਟਰ ਦੀ ਮਨਪ੍ਰੀਤ ਕੌਰ, ਦੂਸਰੇ ਸਥਾਨ ਤੇ ਬੀ.ਕਾਮ. ਸਮੈਸਟਰ-ਤੀਜੇ ਦੀ ਵਿਸ਼ਾਲੀ ਬੈਹਲ ਅਤੇ ਤੀਸਰੇ ਸਥਾਨ ਤੇ ਬੀ.ਬੀ.ਏ. ਪੰਜਵੇਂ ਸਮੈਸਟਰ ਦੀ ਮਨਪ੍ਰੀਤ ਕੌਰ ਅਤੇ ਭਾਵਨਾ ਨੇ ਵਿਸ਼ੇਸ਼ ਇਨਾਮ ਹਾਸਲ ਕੀਤਾ। ਇਸ ਮੌਕੇ ਤੇ ਕਮਰਸ ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਅਤੇ ਪ੍ਰੋ. ਅਮਨਦੀਪ ਕੌਰ (ਜੇ.ਐਮ.ਸੀ.) ਸ਼ਾਮਲ ਸਨ।