ਅਮਲੋਹ, 31 ਅਗਸਤ (ਰਣਜੀਤ ਸਿੰਘ ਘੁੰਮਣ)-ਦੇਸ਼ ਭਗਤ ਯੂਨੀਵਰਸਿਟੀ ਅਤੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਮਨੁੱਖੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਦੀ ਤਰੱਕੀ ਲਈ ਅਰਦਾਸ ਕਰਦੇ ਹੋਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਇਸ ਧਾਰਮਿਕ ਸਮਾਗਮ ਵਿਚ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ। ਇਹ ਉਪਰਾਲਾ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸਮੂਹਿਕ ਤੌਰ ਤੇ ਕੀਤਾ ਗਿਆ।
ਚਾਂਸਲਰ ਡਾ. ਜ਼ੋਰਾ ਸਿੰਘ ਦੇ ਮਾਤਾ ਜਰਨੈਲ ਕੌਰ ਜੀ ਨੇ ਭਾਈਚਾਰਕ ਸਾਂਝ, ਸੂਬੇ ਦੀ ਖੁਸ਼ਹਾਲੀ ਅਤੇ ਸਮੁੱਚੇ ਵਿਸ਼ਵ ਦੀ ਸੁੱਖ-ਸਾਂਤੀ ਲਈ ਅਰਦਾਸ ਕੀਤੀ। ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਇਮਾਨਦਾਰੀ, ਏਕਤਾ, ਸਚਾਈ ਅਤੇ ਬਹਾਦਰੀ ਦੀ ਸਿੱਖਿਆ ਦਿੰਦੇ ਹੋਏ ਸਮੂਹ ਸੰਸਾਰ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਸਾਨੂੰ ਉਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ ਉ¤ਪਰ ਅਮਲ ਕਰਦੇ ਹੋਏ ਅਤੇ ਉਨ੍ਹਾਂ ਵਲੋਂ ਦਿਖਾਏ ਰਾਹ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਸਟਾਫ਼ ਨੂੰ ਇਸ ਗੱਲ ਲਈ ਵੀ ਪ੍ਰੇਰਿਤ ਕੀਤਾ ਕਿ ਉਹ ਸਮਾਜ ਵਿਚ ਸਿੱਖਿਆ ਦੇ ਪ੍ਰਸਾਰ ਅਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਫੈਸਲਾਕੁੰਨ ਮੁਹਿੰਮ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਮੌਕੇ ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਬਾਲੀ ਨੇ ਦੱਸਿਆ ਕਿ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਇਸ ਪਾਠ ਦਾ ਆਯੋਜਨ ਕੀਤਾ ਗਿਆ। ਉਨਾਂ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਦੇਸ਼ ਭਗਤ ਡੈਂਟਲ ਕਾਲਜ ਨੂੰ ਦੇਸ਼ ਭਗਤ ਯੂਨੀਵਰਸਿਟੀ ਨਾਲ ਐਫੀਲੀਏਟ ਕਰਨ ਦੀ ਖੁਸ਼ੀ ਵਿਚ ਇਹ ਪਾਠ ਰੱਖਿਆ ਗਿਆ ਸੀ।
ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਸਮਾਜ ਵਿਚ ਸਮਾਨਤਾ ਲਿਆਉਣਾ ਅਤੇ ਵਿੱਦਿਆ ਦੇ ਪ੍ਰਕਾਸ਼ ਰਾਹੀਂ ਕੁਰੀਤੀਆਂ ਨੂੰ ਦੂਰ ਕਰਨਾ ਹੈ। ਇਸ ਮੌਕੇ ਯੂਨੀਵਰਸਿਟੀ ਦੀ ਵੱਖ-ਵੱਖ ਫੈਕਲਟੀਆਂ ਦੇ ਡਾਇਰੈਕਟਰ, ਡਾ. ਰਮਨਦੀਪ ਕੌਰ, ਡਾ. ਕੁਲਭੂਸ਼ਨ, ਡਾ.ਸੁਰਜੀਤ ਪਥੇਜਾ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਇਸ ਮੌਕੇ ਅਧਿਕਾਰੀਆਂ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ¦ਗਰ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਹਾਸਿਲ ਕੀਤਾ। ਵਿਦਿਆਰਥੀਆਂ ਵਲੋਂ ਕੀਤੇ ਗਏ ਯੋਗ ਪ੍ਰਬੰਧਾਂ ਦੀ ਯੂਨੀਵਰਸਿਟੀ ਅਧਿਕਾਰੀਆਂ ਵਲੋਂ ਪ੍ਰਸ਼ੰਸਾਂ ਕੀਤੀ ਗਈ।