ਘਟ ਆਮਦਨ ਵਾਲੇ ਲੋਕ ਕਾਨੂੰਨੀ ਹ¤ਕ ਹਾਸਲ ਕਰਨ ਤੋਂ ਨਾ ਰਹਿਣ ਵਾਂਝੇ : ਕੇ.ਕੇ. ਬਾਂਸਲ

ਜਲਾਲਾਬਾਦ, 31 ਅਗਸਤ (ਸੋਨੂੰ ਮਹੰਤ, ਸਚਿਨ ਮੋਂਗਾ) ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਜ਼ਿਲ੍ਹਾ ਅਤੇ ਸੈਸ਼ਨਜ਼ ਜ¤ਜ ਫਿਰੋਜ਼ਪੁਰ ਸ਼੍ਰੀ ਐਸ.ਕੇ. ਅਗਰਵਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜ¤ਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸ਼੍ਰੀ ਲ¤ਛਮਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਬਹਿਕ ਖਾਸ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕ¤ਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸ਼੍ਰੀ ਕੇ. ਕੇ. ਬਾਂਸਲ ਨੇ ਦ¤ਸਿਆ ਕਿ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੋਕਾਂ ਵਿ¤ਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹ¤ਕਾ ਤੋਂ ਵਾਂਝੇ ਨਾ ਰਹਿ ਜਾਣ। ਸ੍ਰੀ ਬਾਂਸਲ ਨੇ ਬ¤ਚਿਆਂ ਨੂੰ ਦ¤ਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰ¤ਖਦਾ ਹੋਵੇ, ਔਰਤ, ਹਿਰਾਸਤ ਵਿ¤ਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘ¤ਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿ¤ਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵ¤ਲੋਂ ਅਦਾ ਕੀਤੇ ਜਾਂਦੇ ਹਨ।

Send this to a friend