ਸ੍ਰੀ ਅਨੰਦਪੁਰ ਸਾਹਿਬ, 2 ਸਤੰਬਰ- ਬੀਤੇ ਦਿਨੀਂ ਨੂਰਪੁਰ ਬੇਦੀ ਤੋਂ ਸ਼੍ਰੀ ਅਨੰਦਪੁਰ ਸਾਹਿਬ ਰੌਡ ਉਥੇ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਕਰਮਚਾਰੀ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮਰਹੂਮ ਜੱਥੇਦਾਰ ਗਿਆਨੀ ਤਰਲੋਚਨ ਸਿੰਘ ਦੇ ਭਤੀਜੇ ਨੋਜਵਾਨ ਦਵਿੰਦਰ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੌਫ:ਕਿਰਪਾਲ ਸਿੰਘ ਬਡੂੰਂਗਰ ਨੇ ਉਹਨਾਂ ਦੇ ਗ੍ਰਿਹ ਵਿਖੇ ਪਹੁੰਚਕੇ ਅਫਸੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰੌਫ:ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਮੇਂ ਮ੍ਰਿਤਕ ਦਵਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜੀ ਹੈ, ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਦੇ ਮੇਂਬਰ ਪ੍ਰਿੰ:ਸੁਰਿੰਦਰ ਸਿੰਘ, ਬਾਬਾ ਜਰਨੈਲ ਸਿੰਘ, ਐਡ:ਹਰਦੇਵ ਸਿੰਘ, ਕਲਿਆਣ ਸਿੰਘ, ਗੁਰਪ੍ਰੀਤ ਸਿੰਘ, ਡਾ:ਆਤਮਾ ਸਿੰਘ, ਬਲਬੀਰ ਸਿੰਘ ਚਾਨਾ, ਮਨਮੋਹਣ ਸਿੰਘ ਰਾਣਾ, ਡਾ:ਬਲਜੀਤ ਸਿੰਘ ਚਾਨਾ, ਭਗਵੰਤ ਸਿੰਘ ਮਟੌਰ, ਰਣਬੀਰ ਸਿੰਘ, ਚਰਨਜੀਤ ਸਿੰਘ, ਚੋਹਾਨ ਸਿੰਘ, ਭੁਪਿੰਦਰ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ, ਤਰਨਪ੍ਰੀਤ ਸਿੰਘ ਆਦਿ ਨੇ ਪਰਿਵਾਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ।