ਚੰਡੀਗੜ, 2 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡੀ.ਸੀ. ਅਤੇ ਐਸ.ਐਸ.ਪੀਜ਼ ਨੂੰ ਠ ਬੇਟੀ ਬਚਾਓ ਬੇਟੀ ਪੜਾਓ ਸਕੀਮੂ ਦੇ ਨਕਲੀ ਫਾਰਮ ਵੇਚਣ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਸਰਕਾਰ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਸੰਸਥਾਵਾਂ ਅਤੇ ਨਕਲੀ ਏਜੰਟਾਂ ਵਲੋਂ ਇਹ ਕਹਿ ਕੇ ਫਰਜ਼ੀ ਫਾਰਮ ਵੇਚੇ ਅਤੇ ਭਰਵਾਏ ਜਾ ਰਹੇ ਹਨ ਕਿ ਇਸ ਸਕੀਮ ਅਧੀਨ ਲਾਭਪਾਤਰੀ (ਲੜਕੀਆਂ) ਨੂੰ 2 ਲਖ ਰੁਪਏ ਮਿਲਣਗੇ ਜਦਕਿ ਇਸ ਸਕੀਮ ਅਧੀਨ ਕਿਸੇ ਵੀ ਲਾਭਪਾਤਰੀ ਨੂੰ ਵਿਤੀ ਲਾਭ ਦੇਣ ਦਾ ਕੋਈ ਉਪਬੰਧ ਨਹੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ 2 ਲੱਖ ਰੁਪਏ ਮਿਲਣ ਵਾਲੀ ਕੋਈ ਵਿਵਸਥਾ ਨਹੀ ਹੈ ਅਤੇ ਨਾ ਹੀ ਸਿੱਧੇ ਤੌਰ ’ਤੇ ਕੋਈ ਰਾਸ਼ੀ ਬੈਂਕ ਵਿਚ ਭੇਜੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਜਾਲਸਾਜ ਏਜੰਟਾਂ ਤੋਂ ਬਚਾਉਣ ਲਈ ਸੂਬੇ ਦੇ ਸੂਬੇ ਦੇ ਸਾਰੇ ਡੀ.ਸੀ. ਅਤੇ ਐਸ.ਐਸ.ਪੀਜ਼ ਨੂੰ ਦੋਸ਼ੀਆਂ ਵਿਰੁੱਧ ਮਾਮਲੇ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਬੁਲਾਰੇ ਨੇ ਦਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਹੈ ਕਿ ਜੇਕਰ ਠ ਬੇਟੀ ਬਚਾਓ ਬੇਟੀ ਪੜਾਓ ਸਕੀਮੂ ਦੇ ਨਕਲੀ ਫਾਰਮ ਵੇਚਣ ਸਬੰਧੀ ਗਤੀਵਿਧੀ ਕਿਸੇ ਦੇ ਧਿਆਨ ਵਿਚ ਆਉਂਦੀ ਹੈ ਤਾਂ ਤੁਰੰਤ ਜਿਲਾ ਪ੍ਰਸ਼ਾਸਨ ਅਤੇ ਸਮਾਜਿਕ ਸੁਰਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਸੂਚਨਾ ਦਿਤੀ ਜਾਵੇ ਤਾਂ ਜੋ ਆਮ ਲੋਕ ਇਸ ਧੋਖਾਧੜੀ ਤੋਂ ਬਚ ਸਕਣ।