ਸ਼੍ਰੀਨਗਰ, 3 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਨੇ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਪੂੰਛ ਦੇ ਮੇਂਢਰ, ਬਲਨੋਈ, ਕ੍ਰਿਸ਼ਣ ਘਾਟੀ ਅਤੇ ਮਨਕੋਟ ਸੈਕਟਰ ਦੇ ਰਿਹਾਇਸ਼ੀ ਇਲਾਕਿਆਂ ‘ਚ ਗੋਲੀਬਾਰੀ ਕਰਨੀ ਸ਼ੁਰੂ ਕਰ ਦਿ¤ਤੀ ਹੈ। ਇਨ੍ਹਾਂ ਇਲਾਕਿਆਂ ‘ਚ ਫੌਜ ਦੀ ਅਗਲੀਆਂ ਚੌਂਕੀਆਂ ਨੂੰ ਨਿਸ਼ਾਨਾ ਬਣਾਇਆਂ ਜਾ ਰਿਹਾ ਹੈ। ਭਾਰਤੀ ਫੌਜ ਵੀ ਇਸ ਗੋਲੀਬਾਰੀ ਦਾ ਮੁੰਹ-ਤੋੜ ਜਵਾਬ ਦੇ ਰਹੀ ਹੈ। ਫਿਲਹਾਲ ਇਲਾਕੇ ‘ਚ ਗੋਲੀਬਾਰੀ ਦਾ ਸਿਲਸਿਲਾ ਅਜੇ ਤ¤ਕ ਜਾਰੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸ਼ੁ¤ਕਰਵਾਰ ਨੂੰ ਵੀ ਪਾਕਿਸਤਾਨ ਨੇ ਕ੍ਰਿਸ਼ਣ ਘਾਟੀ ਸੈਕਟਰ ‘ਚ ਆਪਣੀਆਂ ਨਾਪਾਕ ਹਰਕਤਾਂ ਨੂੰ ਦਿਖਾਉਂਦੇ ਹੋਏ ਗੋਲੀਬਾਰੀ ਕੀਤੀ ਸੀ।



