Skip to content
Independent perspectives. Global stories.
BREAKING

ਸਲਾਣਾ ’ਚ ਹੋਇਆ ਵਿਸ਼ਾਲ ਜਾਗਰਣ-ਰਾਜੂ ਖੰਨਾ ਨੇ ਕੀਤੀ ਜੋਤੀ ਪ੍ਰਚੰਡ

Share this story

ਜੈ ਮਾਤਾ ਕਲੱਬ ਸਲਾਣਾ ਵੱਲੋਂ ਕਰਵਾਏ ਗਏ ਭਗਵਤੀ ਜਾਗਰਣ ਦੀ ਜੋਤੀ ਪ੍ਰਚੰਡ ਕਰਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ।
ਅਮਲੋਹ, 3 ਸਤੰਬਰ (ਰਣਜੀਤ ਸਿੰਘ ਘੁੰਮਣ)-ਜੈ ਮਾਂ ਕਲੱਬ ਪਿੰਡ ਸਲਾਣਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸੱਤਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ ਜਿਸ ਵਿਚ ਜੋਤੀ ਪ੍ਰਚੰਡ ਕਰਨ ਦੀ ਰਸਮ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਪਣੇ ਕਰ ਕਮਲਾਂ ਨਾਲ ਕੀਤੀ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਮਾਂ ਭਗਤਾਂ ਨੂੰ ਸੰਬੋਧਨ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਪੁਰਾਣੀ ਵਿਰਾਸਤ ਤੋਂ ਹੀ ਜਾਣੂੰ ਨਹੀਂ ਕਰਵਾਉਂਦੇ ਸਗੋਂ ਇਨ੍ਹਾਂ ਸਮਾਗਮਾਂ ਤੋਂ ਸਾਨੂੰ ਵਧੇਰੇ ਸਿੱਖਿਅਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਹੱਕ ਅਤੇ ਸੱਚ ਦੀ ਲੜਾਈ ਲੜਦੇ ਹੋਏ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਲੋੜਵੰਦ ਵਿਅਕਤੀ ਦੀ ਸਮੇਂ ਸਿਰ ਮਦਦ ਹੋ ਸਕੇ। ਉਨ੍ਹਾਂ ਵੱਡੀ ਗਿਣਤੀ ਵਿਚ ਜੁੜੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬੁਰਾਈਆਂ ਨਸ਼ਿਆਂ, ਭਰੂਣ ਹੱ੍ਯਤਿਆਵਾਂ ਅਤੇ ਦਹੇਜ਼ ਪ੍ਰਥਾ ਖਿਲਾਫ ਇੱਕ ਮੰਚ ਤੇ ਖੜੇ ਹੋ ਕੇ ਇਨ੍ਹਾਂ ਬੁਰਾਈਆਂ ਨੂੰ ਜੜੋਂ ਪੁੱਟਣ ਤਾਂ ਜੋ ਖੁਸ਼ਹਾਲ ਪੰਜਾਬ ਦੀ ਸਿਰਜਣਾ ਹੋ ਸਕੇ।
ਇਸ ਮੌਕੇ ਤੇ ਕਲੱਬ ਦੇ ਮੁੱਖ ਪ੍ਰਬੰਧਕ ਬਾਬਾ ਕੁਲਵੀਰ ਸਿੰਘ ਸਲਾਣਾ ਦੀ ਸਮੁੱਚੀ ਟੀਮ ਵੱਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ, ਚੇਅਰਮੈਨ ਦਰਸ਼ਨ ਸਿੰਘ ਬੱਬੀ, ਸੰਮਤੀ ਮੈਂਬਰ ਇਕਬਾਲ ਸਿੰਘ ਰਾਏ, ਡਾਇਰੈਕਟਰ ਮਲਕੀਤ ਸਿੰਘ ਮਾਨਗੜ੍ਹ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਜਾਗਰਣ ਵਿਚ ਉਘੇ ਲੋਕ ਗਾਇਕ ਵੀਰ ਸੁਖਵੰਤ, ਰੇਨੂੰ ਰਣਜੀਤ, ਲੱਕੀ ਬਾਲਿਓ ਤੇ ਮੌਸਮੀ ਸ਼ਾਲੂ ਵੱਲੋਂ ਸਾਰੀ ਰਾਤ ਮਾਤਾ ਦੀਆਂ ਭੇਟਾਵਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

WRITTEN BY