Skip to content
Independent perspectives. Global stories.
BREAKING

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਵਿਸ਼ਾਲ ਗੁਰਮਤਿ ਸਮਾਗਮ

Share this story

ਅੰਮ੍ਰਿਤਸਰ, 3 ਸਤੰਬਰ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜਤ ਸਿੰਘ ਭਿ¤ਟੇਵ¤ਡ ਦੇ ਯਤਨਾਂ ਨਾਲ ਛੇਵੇਂ ਪਾਤਸ਼ਾਹ ਜੀ ਨਾਲ ਸੰਬੰਧਤ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਕਰਵਾਏ ਗਏ ਇ¤ਕ ਵਿਸ਼ਾਲ ਗੁਰਮਤਿ ਸਮਾਗਮ ਸਮੇਂ ਸਕੂਲੀ ਬ¤ਚਿਆਂ ਦੇ ਵ¤ਖ-ਵ¤ਖ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸੁੰਦਰ ਦਸਤਾਰ, ਸੁੰਦਰ ਦਮਾਲਾ, ਗੁਰਬਾਣੀ ਕੰਠ, ਧਾਰਮਿਕ ਕਵਿਤਾ, ਕਵੀਸ਼ਰੀ ਅਤੇ ਲੈਕਚਰ ਮੁਕਾਬਲੇ ਵਿਸ਼ੇਸ਼ ਸਨ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਵ¤ਲੋਂ ਸੰਗਤਾਂ ਅਤੇ ਖ਼ਾਸਕਰ ਸਕੂਲੀ ਬ¤ਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਨੌਜੁਆਨ ਪੀੜ੍ਹੀ ਨੂੰ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਤੋਂ ਬਚਾਅ ਕੇ ਰ¤ਖਣਾ ਅ¤ਜ ਦੀ ਵ¤ਡੀ ਚੁਣੌਤੀ ਹੈ, ਜਿਸ ਵਿ¤ਚੋਂ ਜੇਤੂ ਬਣ ਕੇ ਨਿਕਲਣ ਲਈ ਸਿ¤ਖ ਸੰਸਥਾਵਾਂ, ਮਾਪੇ ਅਤੇ ਵਿਦਿਅਕ ਅਦਾਰੇ ਵ¤ਡਾ ਯੋਗਦਾਨ ਪਾ ਸਕਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਦਾਜ, ਭਰੂਣ ਹ¤ਤਿਆਂ, ਨਸ਼ੇ, ਰਿਸ਼ਵਤਖੋਰੀ, ਆਪਣੀ ਵੈਰ-ਵਿਰੋਧ ਤੋਂ ਬਚਣ ਲਈ ਗੁਰਮਤਿ ਦੀ ਵਿਚਾਰਧਾਰਾ ਸੁਚ¤ਜਾ ਜੀਵਨ ਰਾਹ ਦਿਖਾਉਂਦੀ ਹੈ। ਇਸ ਲਈ ਸਾਨੂੰ ਗੁਰਬਾਣੀ ਨੂੰ ਆਪਣੇ ਜੀਵਨ ਅੰਦਰ ਅਮਲੀ ਰੂਪ ਵਿਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਸ. ਸੁਰਜੀਤ ਸਿੰਘ ਭਿ¤ਟੇਵ¤ਡ ਵ¤ਲੋਂ ਹਲਕੇ ਦੇ ਸਕੂਲੀ ਬ¤ਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਕੀਤੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਨਿਰ-ਸੰਦੇਹ ਇਸ ਦੇ ਸਾਰਥਿਕ ਨਤੀਜੇ ਨਿਕਲਣਗੇ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ¤ਲੋਂ ਪੰਜਾਬ ਸਮੇਤ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਇਕ ਚੰਗਾ ਉਪਰਾਲਾ ਹੈ ਜੋ ਸੰਗਤਾਂ ਨੂੰ ਆਪਣੇ ਧਰਮ ਪ੍ਰਤੀ ਜਾਗ੍ਰਿਤ ਕਰਨ ਲਈ ਇਤਿਹਾਸਕ ਸਿ¤ਧ ਹੋਵੇਗੀ। ਉਨ੍ਹਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵ¤ਲੋਂ ਉਨ੍ਹਾਂ ਦੇ ਹਲਕੇ ਵਿਚ ਪੁ¤ਜਣ ਲਈ ਵਿਸ਼ੇਸ਼ ਧੰਨਵਾਦ ਕੀਤਾ ਅਤੇ ਧਰਮ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵ¤ਲੋਂ ਕੀਤੇ ਜਾ ਰਹੇ ਯਤਨਾਂ ਵਿਚ ਸਹਿਯੋਗ ਕਰਨ ਦੀ ਵਚਨਬ¤ਧਤਾ ਦਾ ਪ੍ਰਗਟਾਵਾ ਵੀ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਸਮਾਗਮ ਆਯੋਜਿਤ ਸ. ਸੁਰਜੀਤ ਸਿੰਘ ਭਿ¤ਟੇਵ¤ਡ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੀ ਆਇਆਂ ਆਖਦਿਆਂ ਹਲਕੇ ਵਿਚ ਕੀਤੇ ਜਾ ਰਹੇ ਧਰਮ ਪ੍ਰਚਾਰ ਦੇ ਕਾਰਜਾਂ ਸਬੰਧੀ ਜਾਣਕਾਰੀ ਦਿ¤ਤੀ। ਉਨ੍ਹਾਂ ਦ¤ਸਿਆਂ ਕਿ ਹਲਕੇ ਦੇ 30 ਸਕੂਲਾਂ ਦੇ ਵਿਦਿਆਰਥੀਆਂ ਨੇ ਅ¤ਜ ਦੇ ਧਾਰਮਿਕ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹੈ¤ਡ ਗੰ੍ਰਥੀ ਗਿਆਨੀ ਜਗਤਾਰ ਸਿੰਘ, ਸ. ਵੀਰ ਸਿੰਘ ਲੋਪੋਕੇ, ਸ. ਸੁਰਜੀਤ ਸਿੰਘ ਭਿ¤ਟੇਵ¤ਡੇ, ਬੀਬੀ ਬਲਵਿੰਦਰ ਕੌਰ ਲੋਪੋਕੇ ਵ¤ਲੋਂ ਸਨਮਾਨਿਤ ਕੀਤਾ ਗਿਆ। ਵ¤ਖ-ਵ¤ਖ ਧਾਰਮਿਕ ਮੁਕਾਬਲਿਆਂ ਵਿਚ ਅਵ¤ਲ ਆਏ ਬ¤ਚਿਆਂ ਨੂੰ ਵੀ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਦੇ ਕੇ ਸਨਮਾਨਿਆ ਗਿਆ।

WRITTEN BY