Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਬੇ ਘੇਰਿਆਂ ਨੂੰ ਮੁਫ਼ਤ ਘਰ ਮੁਹੱਈਆਂ ਕਰਵਾਏ ਗਏ : ਵਿਧਾਇਕ ਬਲਵਿੰਦਰ ਸਿੰਘ

Share this story

ਬਟਾਲਾ, 4 ਸਤੰਬਰ (ਰਛਪਾਲ ਸਿੰਘ, ਸੁਖਬੀਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਪੀ.ਐਸ.ਏ.ਵਾਈ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਕੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਨਿਭਾਇਆ ਹੈ। ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਸਕੀਮ ਦਾ ਉਦੇਸ਼ ਸਹਿਰੀ ਗਰੀਬ ਬੇ ਘਰਿਆਂ ਨੂੰ ਮੁਫ਼ਤ ਜਾ ਸਬਸਿਡੀ ਤੇ ਰਿਹਾਇਸ਼ੀ ਘਰ ਮੁਹੱਈਆਂ ਕਰਵਾਉਣਾ ਹੈ। ਸ਼ਹਿਰੀ ਆਵਾਸ ਯੋਜਨਾ ਨੂੰ ਪ੍ਰਵਾਨਗੀ ਦੇਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਨਾਲ ਸ਼ਹਿਰੀ ਗਰੀਬ ਬੇਘਰਿਆਂ ਦਾ ਵੀ ਆਪਣੇ ਘਰ ਦਾ ਸੁਪਨਾ ਪੂਰਾ ਹੋ ਸਕੇਗਾ। ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਤਿੰਨ ਲੱਖ ਰੁਪਏ ਸਲਾਨਾਂ ਤੋਂ ਘੱਟ ਆਮਦਨ ਵਾਲੇ ਸ਼ਹਿਰੀ ਐਸ.ਸੀ, ਬੀ .ਸੀ ਬੇ ਘਰੇ ਯੋਗ ਪਰਿਵਾਰਾਂ ਨੂੰ ਮੁਫ਼ਤ ਮਕਾਨ ਪਹਿਲੇ ਪੜਾਅ ਦੌਰਾਨ ਮੁਹੱਈਆਂ ਕਰਵਾਏ ਜਾਣਗੇ ਅਤੇ ਜਿਨ੍ਹਾਂ ਦੀ ਸਲਾਨਾਂ ਆਮਦਨ ਪੰਜ ਲੱਖ ਰੁਪਏ ਤੋਂ ਘੱਟ ਹੈ ਉਨ੍ਹਾਂ ਨੂੰ ਦੂਜੇ ਪੜਾਅ ਦੌਰਾਨ ਇਹ ਮਕਾਨ ਮੁਹੱਈਆ ਕਰਵਾਏ ਜਾਣਗੇ। ਇਸ ਸਕੀਮ ਹੇਠ ਵੱਖ ਵੱਖ ਸ਼ਰੇਣੀਆਂ ਦੇ ਲੋਕਾਂ ਦਾ ਸਮਾਜਿਕ ਪੱਧਰ ਉਚਾ ਚੁੱਕਣ ਲਈ ਸਬਸਿਡੀ ਵਾਲੇ ਘਰ ਮੁਹੱਈਆ ਕਰਵਾਏ ਜਾਣਗੇ।
ਸ: ਲਾਡੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਵਚਨ ਦੇ ਪੱਕੇ ਹਨ ਅਤੇ ਉਨ੍ਹਾਂ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨੇ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਨੇ ਆਪਣੀ ਕਾਰਜਪ੍ਰਣਾਲੀ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਦਾ ਸੁਨਿਹਰੀ ਇਬਾਰਤ ਲਿਖੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਕੋਸ਼ਿਸਾਂ ਸਦਕਾ ਪੰਜਾਬ ਇਕ ਫਿਰ ਹਰ ਖੇਤਰ ਚ ਮੋਹਰੀ ਹੋ ਕੇ ਉਭਰੇਗਾ।

WRITTEN BY