Skip to content
Independent perspectives. Global stories.
BREAKING

‘ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਪ੍ਰੋਜੈਕਟ ਜਲੰਧਰ ਜ਼ਿਲ੍ਹੇ ’ਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ

Share this story

ਪ੍ਰਾਇਮਰੀ ਸਿੱਖਿਆ ਦੀ ਗੁਣਵੱਤਾ ਲਈ ਬਿਹਤਰ ਨਤੀਜਿਆਂ ਦੀ ਉਮੀਦ

ਜਲੰਧਰ, 4 ਸਤੰਬਰ- ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਆਈਏਐਸ ਦੀ ਯੋਗ ਅਗਵਾਈ ਹੇਠ 21 ਜੁਲਾਈ 2017 ਨੂੰ ਸ਼ੁਰੂ ਕੀਤੀ ਗਈ ‘ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਮੁਹਿੰਮ ਨੂੰ ਜਲੰਧਰ ਜ਼ਿਲ੍ਹੇ ਵਿੱਚ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮਕਸਦ ਮੁੱਢਲੀ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਉਚਾ ਚੁੱਕਣਾ ਹੈ। ਇਸ ਪ੍ਰੋਜੈਕਟ ਦੇ ਸੂਬਾ ਕੋਆਰਡੀਨੇਟਰ ਉਘੇ ਵਿਦਵਾਨ, ਪ੍ਰਬੰਧਕ ਅਤੇ ਸਿੱਖਿਆ ਸ਼ਾਸਤਰੀ ਡਾ. ਦਵਿੰਦਰ ਸਿੰਘ ਬੋਹਾ ਹਨ। ਸਿੱਖਿਆ ਵਿਭਾਗ ਵੱਲੋਂ ਇਸ ਤੋਂ ਪਹਿਲਾਂ 2008 ਤੋਂ 2012 ਤੱਕ ‘ਪੜ੍ਹੋ ਪੰਜਾਬ’ ਮੁਹਿੰਮ ਚਲਾਈ ਗਈ ਸੀ। ਉਸ ਤੋਂ ਬਾਅਦ 2012 ਤੋਂ 2017 ਤੱਕ ‘ਪ੍ਰਵੇਸ਼’ ਤਹਿਤ ਸਰਕਾਰੀ ਪ੍ਰਾਈਮਰੀ ਸਕੂਲਾਂ ’ਚ ਵਿੱਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਯਤਨ ਕੀਤੇ ਗਏ। ਇਨ੍ਹਾਂ ਦੋਵਾਂ ਪ੍ਰੋਜੈਕਟਾਂ ਦੇ ਨਤੀਜੇ ਬੇਹੱਦ ਉਤਸ਼ਾਹਜਨਕ ਰਹੇ। ਪਿਛਲੇ ਕਈ ਸਾਲਾਂ ਦੀਆਂ ਐਨੂਅਲ ਸਟੇਟਸ ਆਫ ਐਜੂਕੇਸ਼ਨ ਰਿਪੋਰਟ (1.ਸ਼.5.੍ਰ.) ਵੀ ਇਸ ਗੱਲ ਦੀ ਗਵਾਹੀ ਭਰ ਰਹੀਆਂ ਹਨ। ਨਵੇਂ ਸ਼ੁਰੂ ਕੀਤੇ ਗਏ ਪ੍ਰੋਜੈਕਟ ‘ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਤੋਂ ਵੀ ਵੱਡੀਆਂ ਉਮੀਦਾਂ ਲਾਈਆਂ ਜਾ ਰਹੀਆਂ ਹਨ। ਡਾ. ਬੋਹਾ ਦੀ ਯੋਗ ਅਗਵਾਈ ਹੇਠ ਇਸ ਪ੍ਰੋਜੈਕਟ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸਾਰੇ ਹੀ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਇਸ ਪ੍ਰੋਜੈਕਟ ਨੂੰ ਸਫਲ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਮਿਲ ਰਿਹਾ ਹੈ। ਜਲੰਧਰ ਵਿੱਚ ‘ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਪ੍ਰੋਜੈਕਟ ਲਈ ਡੀ.ਓ. ਐਲੀਮੈਂਟਰੀ ਸ੍ਰੀ ਰਾਮਪਾਲ ਸਿੰਘ ਦੀ ਅਗਵਾਈ ਹੇਠ ਸ. ਵਰਿੰਦਰਵੀਰ ਸਿੰਘ ਨੂੰ ਜ਼ਿਲ੍ਹਾ ਕੁਆਰਡੀਨੇਟਰ ਬਣਾਇਆ ਗਿਆ ਹੈ। ਜ਼ਿਲ੍ਹੇ ਦੇ 19 ਬਲਾਕਾਂ ’ਚ ਕੁੱਲ 957 ਸਕੂਲਾਂ ਵਿੱਚ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। 19 ਬਲਾਕਾਂ ਵਿੱਚ 19 ਬਲਾਕ ਕੋਆਰਡੀਨੇਟਰ, 73 ਕਲੱਸਟਰ ਕੋਆਰਡੀਨੇਟਰ ਬਣਾਏ ਗਏ ਹਨ। ਇਸ ਪ੍ਰੋਜੈਕਟ ਤਹਿਤ ਪਿਛਲੇ ਦੋ ਮਹੀਨਿਆਂ ਦਾ ਅੰਤਿਮ ਮੁਲਾਂਕਣ ਸਤੰਬਰ ਦੇ ਆਖਿਰ ਵਿੱਚ ਕੀਤਾ ਜਾਵੇਗਾ ਤਾਂ ਜੋ ਕੀਤੇ ਗਏ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਪ੍ਰੋਜੈਕਟ ਨੂੰ ਜਲੰਧਰ ਵਿੱਚ ਬਹੁਤ ਹੀ ਵਿਲੱਖਣ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਅਗਸਤ ਸਤੰਬਰ ਵਿੱਚ ਬੱਚਿਆਂ ਦੀਆਂ ਰਿਵਾਇਤੀ ਕਲਾਸਾਂ ਲਾਉਣ ਦੀ ਥਾਂ ਉਨ੍ਹਾਂ ਨੂੰ ਵੱਖ-ਵੱਖ ਪੱਧਰ ਮੁਤਾਬਿਕ ਗਰੁੱਪਾਂ ਵਿੱਚ ਵੰਡ ਕੇ ਪੜ੍ਹਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਹਿਸਾਬ, ਇੰਗਲਿਸ਼ ਅਤੇ ਪੰਜਾਬੀ ਪੜ੍ਹਾਉਣ ’ਤੇ ਜ਼ੋਰ ਦਿੱਤਾ ਗਿਆ ਹੈ। ਅਰੰਭਿਕ ਤੌਰ ’ਤੇ ਬੱਚਿਆਂ ਦੇ ਪੱਧਰ ਮੁਤਾਬਿਕ ਹਰ ਵਿਸ਼ੇ ਦੇ ਤਿੰਨ-ਤਿੰਨ ਮਹਿਲ ਬਣਾਏ ਗਏ ਹਨ। ਤਿੰਨ ਮਹਿਲਾਂ ਨੂੰ ਅੱਗੇ 6 ਪੱਧਰਾਂ ਵਿੱਚ ਵੰਡਿਆ ਗਿਆ ਹੈ। ਜਲੰਧਰ ਜ਼ਿਲ੍ਹੇ ਵਿੱਚ ਪਹਿਲੇ ਦੋਵਾਂ ਪ੍ਰੋਜੈਕਟਾਂ ‘ਪੜ੍ਹੋ ਪੰਜਾਬ’ ਅਤੇ ‘ਪ੍ਰਵੇਸ਼’ ਨੂੰ ਬਹੁਤ ਬਿਹਤਰ ਤਰੀਕੇ ਨਾਲ ਲਾਗੂ ਕੀਤਾ ਗਿਆ ਸੀ। ਜਲੰਧਰ ਉਨ੍ਹਾਂ ਪਹਿਲੇ ਜ਼ਿਲ੍ਹਿਆਂ ਵਿੱਚ ਸ਼ਾਮਿਲ ਸੀ ਜਿੱਥੇ ਇਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ। ਆਪਣੀਆਂ ਰਵਾਇਤਾਂ ਨੂੰ ਕਾਇਮ ਰੱਖਦੇ ਹੋਏ ਜਲੰਧਰ ਜ਼ਿਲ੍ਹਾ ‘ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਪ੍ਰੋਜੈਕਟ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰੇਗਾ ਅਤੇ ਉਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ। ਇਸ ਪ੍ਰੋਜੈਕਟ ਨਾਲ ਜੁੜੇ ਸਾਰੇ ਅਧਿਕਾਰੀ ਅਤੇ ਅਧਿਆਪਕ ਸਹਿਬਾਨ ਬਹੁਤ ਹੀ ਪ੍ਰਤੀਬੱਧਤਾ ਨਾਲ ਕੰਮ ਕਰ ਰਹੇ ਹਨ।

WRITTEN BY