Skip to content
Independent perspectives. Global stories.
BREAKING

ਅਬਿਆਣਾ ਵਿਖੇ ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਦੀਵਾਨ ਸੰਪੂਰਨ

Share this story

ਨੂਰਪੁਰ ਬੇਦੀ, 4 ਸਤੰਬਰ (ਹਰਜੀਤ ਗਿੱਲ, ਬਲਜਿੰਦਰ ਸਿੱਧੂ)- ਪਿੰਡ ਅਬਿਆਣਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਦੀਵਾਨ ਲਗਾਇਆ ਗਿਆ। ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੇ ਇਤਿਹਾਸ ਬਾਰੇ ਦੱਸਿਆ ਗਿਆ ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੀਆਂ ਦੱਸੀਆ ਰਾਹਾਂ ਤੇ ਚੱਲਣਾ ਚਾਹੀਦਾ ਹੈ। ਸਾਨੂੰ ਸਿੱਖ ਧਰਮ ਨਾਲ ਜੁੜ ਕੇ ਗੁਰਬਾਣੀ ਦਾ ਜਾਪ ਕਰਨਾ ਚਾਹੀਦਾ ਹੈ। ਇਸ ਨਾਲ ਬੰਦੇ ਦਾ ਮਨ ਪਵਿੱਤਰ ਹੋ ਜਾਂਦਾ ਹੈ। ਸਾਨੂੰ ਅੰਮ੍ਰਿਤ ਛੱਕ ਕੇ ਸਿੰਘ ਸੱਜਣਾਂ ਚਾਹੀਦਾ ਹੈ। ਇਸ ਮੌਕੇ ਹਰਭਜਨ ਸਿੰਘ ਢਿੱਲੋਂ, ਬਾਬਾ ਪਰਮਜੀਤ ਸਿੰਘ, ਗੁਰਨੈਬ ਸਿੰਘ, ਬਾਬਾ ਗੁਰਨੈਬ ਸਿੰਘ, ਗੁਰਚਰਨ ਸਿੰਘ, ਪ੍ਰਧਾਨ ਹਰਦੇਵ ਸਿੰਘ, ਬਚਿੱਤਰ ਸਿੰਘ, ਬਾਬਾ ਬਲਦੇਵ ਸਿੰਘ,ਮਨਜੀਤ ਸਿੰਘ ਅਬਿਆਣਾ, ਧਿਆਨ ਸਿੰਘ, ਪ੍ਰੀਤਮ ਸਿੰਘ, ਰਾਮ ਸਿੰਘ, ਜਗਤਾਰ ਸਿੰਘ, ਜਰਨੈਲ ਸਿੰਘ ਔਲਖ, ਜੋਗਿੰਦਰ ਸਿੰਘ, ਗੱਜਣ ਸਿੰਘ, ਮਾ.ਜਗਮੋਹਨ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਗੁ.ਸਾਹਿਬ ਵਿੱਚ ਸੰਗਤਾਂ ਲਈ ਪ੍ਰਸ਼ਾਦਿ ਦਾ ਲੰਗਰ ਲਗਾਇਆ ਗਿਆ।

WRITTEN BY