Skip to content
Independent perspectives. Global stories.
BREAKING

ਕੌਮੀ ਲੋਕ ਅਦਾਲਤ ਲਈ ਹੁਣ ਤੱਕ 1030 ਕੇਸਾਂ ਅਤੇ 452 ਪ੍ਰੀ ਲਿਟੀਗੇਟਿਵ ਕੇਸਾਂ ਦੀ ਕੀਤੀ ਗਈ ਪਹਿਚਾਣ : ਅਗਰਵਾਲ

Share this story

ਫ਼ਿਰੋਜ਼ਪੁਰ, 5 ਸਤੰਬਰ 2017( ਕਪੂਰ)-9 ਸਤੰਬਰ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਨਿਆਇਕ ਅਧਿਕਾਰੀਆਂ ਅਤੇ ਐਗਜੈਕਟਿੰਗ ਅਧਿਕਾਰੀਆਂ ਦੇ ਬੈਂਚ ਬਣਾਏ ਜਾਣਗੇ ਜਿਸ ਵਿੱਚ ਆਮ ਲੋਕਾਂ ਦੇ ਕੇਸਾਂ ਦਾ ਲੋਕ ਅਦਾਲਤ ਦੀ ਪ੍ਰਕ੍ਰਿਆ ਰਾਹੀਂ ਨਿਪਟਾਰਾ ਕੀਤਾ ਜਾਵੇਗਾ । ਇਹ ਜਾਣਕਾਰੀ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਸ.ਕੇ.ਅਗਰਵਾਲ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਤੱਕ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ 1030 ਅਤੇ 452 ਪ੍ਰੀ ਲਿਟੀਗੇਟਿਵ ਕੇਸਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਮੌਕੇ ਸ੍ਰੀ ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਮੌਜੂਦ ਸਨ। ਸ੍ਰੀ ਐਸ.ਕੇ.ਅਗਰਵਾਲ ਨੇ ਦੱਸਿਆ ਕਿ 9 ਸਤੰਬਰ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ’ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰੇਕ ਤਰ੍ਹਾਂ ਦੇ ਕੇਸ ਜਿਵੇਂ ਕਿ ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ 138, ਬੈਂਕ ਰਿਕਵਰੀ ਕੇਸ, ਲੇਬਰ ਝਗੜਿਆਂ ਦੇ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਝਗੜਿਆਂ ਦੇ ਰਾਜ਼ੀਨਾਮੇ ਯੋਗ ਕੇਸ, ਲੈਂਡ ਐਕੁਈਜ਼ੇਸ਼ਨ ਕੇਸ, ਤਨਖ਼ਾਹ ਅਤੇ ਭੱਤਿਆਂ ਅਤੇ ਰਿਟਾਇਰਮੈਂਟ ਲਾਭਾਂ ਨਾਲ ਸਬੰਧਿਤ ਸਰਵਿਸ ਮੈਟਰ, ਰੈਵੀਨਿਊ ਕੇਸ ਤੇ ਹੋਰ ਦੀਵਾਨੀ ਕੇਸ ਆਦਿ ਸਮਝੌਤੇ ਲਈ ਵਿਚਾਰੇ ਜਾਣਗੇ ਅਤੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

WRITTEN BY