Skip to content
Independent perspectives. Global stories.
BREAKING

ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

Share this story

ਜਲੰਧਰ, 5 ਸਤੰਬਰ (ਪੰਜਾਬ ਟਾਇਮਜ਼ ਬਿਊਰੋ)-ਜਲੰਧਰ ਵਿਖੇ ਇਤਿਹਾਸਿਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ ਪੁਰਬ ਵਿਸ਼ਾਲ ਪੱਧਰ ’ਤੇ ਮਨਾਇਆ ਗਿਆ। ਸਵੇਰੇ ਅਤੇ ਸ਼ਾਮ ਦੋਹਾਂ ਦੀਵਾਨਾਂ ਵਿੱਚ ਰਾਗੀ ਜੱਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਰਾਤ ਦੇ ਦੀਵਾਨ ਵਿੱਚ ਵਿਸ਼ੇਸ਼ ਤੌਰ ’ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਸਤਨਾਮ ਸਿੰਘ ਗੁਰਦਾਸਪੁਰੀ ਨੇ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਜਗਸੀਰ ਸਿੰਘ ਹੈਡ ਗ੍ਰੰਥੀ ਤੇ ਗਿਆਨੀ ਭਰਤ ਸਿੰਘ ਮਾਛੀਵਾੜਾ ਵਾਲਿਆਂ ਨੇ ਕਥਾ ਕੀਤੀ। ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਗੁਰੂ ਗ੍ਰੰਥ ਸਾਹਿਬ ਬਾਰੇ ਜਾਣਕਾਰੀ ਭਰਪੂਰ ਲੈਕਚਰ ਦਿੱਤਾ ਅਤੇ ਅਪੀਲ ਕੀਤੀ ਕਿ ਸਿੱਖਾਂ ਨੂੰ ਕੇਵਲ ਤੇ ਕੇਵਲ ਗੁਰੂ ਗ੍ਰੰਥ ਸਾਹਿਬ, ਸ਼ਬਦ ਗੁਰੂ ਨੂੰ ਗੀ ਆਪਣਾ ਇਸ਼ਟ ਮੰਨਣਾ ਚਾਹੀਦਾ ਹੈ। ਵਹਿਮ ਭਰਮ ਨਹੀਂ ਕਰਨੇ ਚਾਹੀਦੇ ਅਤੇ ਸਾਦਗੀ ਵਾਲਾ ਜੀਵਨ ਬਸਰ ਕਰਨਾ ਚਾਹੀਦਾ ਹੈ। ਗਿਆਨੀ ਗੁਰਮੀਤ ਸਿੰਘ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ। ਸ. ਦੇਵਿੰਦਰ ਸਿੰਘ ਰਹੇਜਾ ਮੀਤ ਪ੍ਰਧਾਨ ਨੇ ਸੰਗਤਾਂ ਦਾ ਧੰਨਵਾਦ ਕੀਤਾ। ਦੋਹਾਂ ਦੀਵਾਨਾਂ ਵਿੱਚ ਦੇਗ ਪ੍ਰਸ਼ਾਦਿ ਦੇ ਨਾਲ ਮਿਠਾਈ ਪ੍ਰਸ਼ਾਦਾ ਵਰਤਾਏ ਗਏ।

WRITTEN BY