Skip to content
Independent perspectives. Global stories.
BREAKING

’84 ਦੇ ਕਤਲੇਆਮ ਦੀ ਜਾਂਚ ਸੰਯੁਕਤ ਰਾਸ਼ਟਰ ਕਰੇ

Share this story

ਜਲੰਧਰ, 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਦਲ ਖ਼ਾਲਸਾ  ਅਤੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੀ ਜਾਂਚ ਸੰਯੁਕਤ ਰਾਸ਼ਟਰ ਕੋਲੋਂ ਉਤੇ ਤਰਜ ਉਤੇ ਕਰਵਉਣ ਦੀ ਮੰਗ ਕੀਤੀ ਹੈ, ਜਿਵੇਂ ਪਾਕਿਸਤਾਨ ਦੀ ਮਰਹੂਮ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਕਤਲ ਦੀ ਜਾਂਚ ਸੰਯੁਕਤ ਰਾਸ਼ਟਰ ਵਲੋਂ ਕੀਤੀ ਗਈ ਹੈ। ਇਹ ਦੱਸਣਯੋਗ ਹੈ ਕਿ ਸ੍ਰੀਮਤੀ ਭੁੱਟੋ ਦੀ ਮੌਤ ਤੋਂ ਬਾਅਦ ਸੰਯੁਕਤ ਰਾਸ਼ਟਰ ਵੱਲੋਂ ਇਹ ਜਾਂਚ ਪਾਕਿਸਤਾਨ ਦੇ ਲੋਕਾਂ ਵੱਲੋਂ ਸੰਯੁਕਤ ਰਾਸ਼ਟਰ ‘ਤੇ ਦਬਾਅ ਪਾਉਣ ਤੇ ਹੋਈ ਕਿਉਂਕਿ ਉਨ੍ਹਾਂ ਨੂੰ ਦੇਸ਼ ਦੀ ਸਰਕਾਰ ਉੱਤੇ ਵਿਸਵਾਸ਼ ਨਹੀਂ ਸੀ ਕਿ ਉਹ ਨਿਰਪੱਖ ਜਾਂਚ ਕਰੇਗੀ।
1984
ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਬੇਨਜ਼ੀਰ ਭੁੱਟੋ ਦੇ ਕਤਲ ਦੇ ਮਾਮਲੇ ਦਾ ਉਦਾਹਰਨ ਕੇਵਲ ਇਹ ਦੱਸਣ ਲਈ ਦਿੱਤਾ ਹੈ ਕਿ ਸੰਯੁਕਤ ਰਾਸ਼ਟਰ ਪਾਸੋਂ ਅੰਤਰਰਾਸ਼ਟਰੀ ਜਾਂਚ ਦੀ ਪੂਰੀ ਵਿਵਸਥਾ ਮੌਜੂਦ ਹੈ। ਹਾਲਾਂਕਿ ਉਹ ਜਾਣਦੇ ਹਨ ਕਿ ਨਵੰਬਰ ਕਤਲੇਆਮ ਅਤੇ ਭੁੱਟੋ ਕਤਲ ਵਿੱਚ ਬਹੁਤ ਅੰਤਰ ਹੈ। ਦੋਹਾਂ ਪਾਰਟੀਆਂ ਦੇ ਸੈਂਕੜੇ ਵਰਕਰਾਂ ਨੇ ਜਲੰਧਰ ਸ਼ਹਿਰ ਦੀਆਂ ਗਲੀਆਂ-ਬਾਜ਼ਾਰਾਂ ਵਿੱਚ ਹੱਥਾਂ ਵਿੱਚ ਕੇਸਰੀ ਝੰਡੇ ਲਹਿਰਾਉਂਦਿਆਂ ‘ਅਜ਼ਾਦੀ ਮਾਰਚ’ ਕੀਤਾ। ਨੌਜਵਾਨਾਂ ਦੇ ਹੱਥਾਂ ਵਿੱਚ ਸਫੇਦ ਰੰਗ ਦੇ ਪੋਸਟਰ ਫੜੇ ਹੋਏ ਸਨ, ਜਿਨ੍ਹਾਂ ਉੱਤੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਨਰਸਿਮਾ ਰਾਓ ਦੀਆਂ ਤਸਵੀਰਾਂ ਸਨ ਅਤੇ ਉਨ੍ਹਾਂ ਦੋਵਾਂ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਠਹਿਰਾਉਂਦਿਆਂ ਸੰਯੁਕਤ ਰਾਸ਼ਟਰ ਵੱਲੋਂ ਇਨ੍ਹਾਂ ਖਿਲਾਫ ਜਾਂਚ ਦੀ ਮੰਗ ਕੀਤੀ ਗਈ। ਦੂਸਰੇ ਪੋਸਟਰ ਉੱਤੇ ਸਿੱਖ ਅਜ਼ਾਦੀ ਦੇ ਹੱਕ ਵਿੱਚ ਸੁਨੇਹਾ ਦਿੱਤਾ ਗਿਆ ਸੀ। ‘ਅਜ਼ਾਦੀ ਮਾਰਚ ਕਿਉਂ’ ਵਾਲਾ ਇੱਕ ਪੈਂਫਲਿਟ ਵੀ ਵੰਡਿਆ ਗਿਆ। ਮਾਰਚ ਦੇ ਆਰੰਭ ਹੋਣ ਤੋਂ  ਪਹਿਲਾਂ ਜਥੇਬੰਦੀਆਂ ਦੇ ਵਰਕਰ ਸਥਾਨਕ ਗੁਰਦੁਆਰੇ  ਵਿੱਚ ਇਕੱਤਰ ਹੋਏ ਅਤੇ ਨਫਰਤ ਤੇ ਨਸਲਕੁਸ਼ੀ ਦੀ ਰਾਜਨੀਤੀ ਦੇ ਸ਼ਿਕਾਰ ਹਜ਼ਾਰਾਂ ਬੇਦੋਸ਼ੇ ਸਿੱਖਾਂ ਨੂੰ ਸ਼ਰਧਾਂਜਲੀ ਦਿੱਤੀ। ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਜਥੇਬੰਦੀਆਂ ਵੱਲੋਂ ਕੱਢੇ ਗਏ ਪ੍ਰਭਾਵਸ਼ਾਲੀ ‘ਅਜ਼ਾਦੀ ਮਾਰਚ’ ਨੂੰ ਸੰਬੋਧਨ ਕਰਦਿਆਂ ਦਲ ਖ਼ਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਅਤੇ ਸ਼੍ਰੋ. ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ, ਕਾਂਗਰਸ ਸਰਕਾਰ, ਕਾਂਗਰਸ ਲੀਡਰਸ਼ਿਪ ਜੋ ਉਸ ਵੇਲੇ ਕੇਂਦਰ ਵਿੱਚ ਸੱਤਾ ‘ਤੇ ਸਨ ਅਤੇ ਵਿਰੋਧੀ ਧਿਰ ਭਾਜਪਾ ਸਭ ਅੱਜ ਤਕ ਨਾ-ਇਨਸਾਫੀ ਅਤੇ ਦੋਸ਼ੀਆਂ ਨੂੰ ਕਟਿਹਰੇ ਵਿੱਚ ਨਾ ਲਿਆ ਸਕਣ ਦੀ ਅਯੋਗਤਾ ਲਈ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਉਸ ਵੇਲੇ ਵੀ ਕਾਂਗਰਸ ਦਾ ਰਾਜ ਸੀ ਅਤੇ ਅੱਜ ਵੀ ਕਾਂਗਰਸ ਦਾ ਰਾਜ ਹੈ। ਉਹਨਾਂ ਕਿਹਾ ਦੋਸ਼ੀਆਂ ਕੋਲੋਂ ਇਨਸਾਫ ਦੀ ਉਮੀਦ ਰੱਖਣਾ ਮੂਰਖਾਨਾ ਸੋਚ ਹੋਵੇਗੀ। ਉਹਨਾਂ ਕਿਹਾ ਕਿ ਹੁਣ ਜਦੋਂ ਹੋਰ ਕੋਈ ਸੰਭਾਵਨਾ ਨਹੀਂ ਰਹੀ ਤਾਂ ਸਿਰਫ ਇਕੋ-ਇਕ ਆਖਰੀ ਕਿਰਨ ਵਿਸ਼ਵ ਸੰਸਥਾ ਯੂ. ਐਨ. ਓ. ਹੀ ਨਜ਼ਰ ਆਉਂਦੀ ਹੈ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਨਵੰਬਰ 84 ਦੇ ਕਤਲੇਆਮ ਦੇ ਕਈ ਪੱਖਾਂ ਦੀ ਘੋਖ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਜਾਨਣਾ ਚਾਹੁੰਦੀ ਹੈ ਕਿ ਉਸ ਮੌਕੇ ਕਾਹਲੀ ਨਾਲ ਥਾਪੇ ਗਏ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਗ੍ਰਹਿ ਮੰਤਰੀ ਨਰਸਿਮਾ ਰਾਉ ਦੀ ਕੀ ਭੂਮਿਕਾ ਸੀ। ਉਹਨਾਂ ਕਿਹਾ ਕਿ ਅਹਿਜਾ ਤਾਂ ਹੀ ਸੰਭਵ ਹੈ ਜੇਕਰ ਯੂ. ਐਨ. ਓ. ਜਾਂਚ ਕਰੇ। ਉਹਨਾਂ ਕਿਹਾ ਕਿ ਉਹ ਸਿੱਖਾਂ ਦੇ ਸਵੈ-ਨਿਰਣੇ ਦੇ ਹੱਕ ਦੀ ਪ੍ਰਾਪਤੀ ਲਈ ਸੰਘਰਸ਼ ਨਿਰੰਤਰ ਜਾਰੀ ਰਖੱਣਗੇ।
ਮਾਰਚ ਵਿੱਚ ਸ ਗੁਰਤੇਜ ਸਿੰਘ ਸਾਬਕਾ ਆਈ ਏ ਐਸ, ਹਾਈ ਕੋਰਟ ਦੇ ਵਕੀਲ ਨਵਕਿਰਨ ਸਿੰਘ, ਅਮਰ ਸਿੰਘ ਚਾਹਲ, ਜਸਪਾਲ  ਸਿੰਘ ਮੰਝਪੁਰ, ਮਨਧੀਰ ਸਿੰਘ, ਅਮਰੀਕ ਸਿੰਘ ਈਸੜੂ, ਕੰਵਰ ਸਿੰਘ ਧਾਮੀ, ਦਲ ਖਾਲਸਾ ਦੇ ਸਰਬਜੀਤ ਸਿੰਘ, ਗੁਰਦੀਪ ਸਿੰਘ ਕਾਲਕਟ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਮਾਨ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਰਣਬੀਰ ਸਿੰਘ, ਮਨਜੀਤ ਸਿੰਘ, ਨੋਬਲਜੀਤ ਸਿੰਘ ਆਦਿ ਪ੍ਰਮੁੱਖ ਤੌਰ ਉਤੇ ਸ਼ਾਮਿਲ ਹੋਏ।

WRITTEN BY