ਕਪੂਰਥਲਾ, 7 ਸਤੰਬਰ – ਅੱਜ ਦੇ ਸਮੇਂ ਵਿੱਚ ਖਾਣ ਪਾਣ ਵੱਲ ਧਿਆਨ ਦੇਣਾ ਬਹੁਤ ਜਰੂਰੀ ਹੈ ਕਿਉਂਕਿ ਸਾਡੀ ਸਿਹਤ ਸਾਡੀਆਂ ਖਾਣ ਪੀਣ ਦੀਆਂ ਆਦਤਾਂ ਤੇ ਨਿਰਭਰ ਕਰਦੀ ਹੈ। ਇਹ ਸ਼ਬਦ ਸੀਨੀਅਰ ਮੈਡੀਕਲ ਅਫਸਰ ਡਾ.ਅਨੂਪ ਕੁਮਾਰ ਨੇ ਕੌਮੀ ਖੁਰਾਕੀ ਹਫਤੇ ਦੇ ਮੌਕੇ ਕਹੇ।ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ 1 ਤੋਂ 7 ਸਤੰਬਰ ਤੱਕ ਮਣਾਏ ਗਏ ਕੌਮੀ ਖੁਰਾਕੀ ਹਫਤੇ ਦੌਰਾਨ ਲੋਕਾਂ ਨੂੰ ਸੰਤੁਲਤ ਆਹਾਰ ਬਾਰੇ ਜਾਣਕਾਰੀ ਦਿੱਤੀ ਗਈ।ਡਾ.ਅਨੂਪ ਕੁਮਾਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਮਨੁੱਖ ਵੱਲੋਂ ਸੰਤੁਲਤ ਆਹਾਰ ਨਹੀਂ ਲਿਆ ਜਾਂਦਾ ਜਿਸ ਕਾਰਣ ਉਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ।ਉਨ੍ਹਾਂ ਨੇ ਬੱਚਿਆਂ ਲਈ ਸੰਤੁਲਤ ਖੁਰਾਕ ਵਿਸ਼ੇ ਤੇ ਵੀ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਨਵਜੰਮੇ ਬੱਚੇ ਨੂੰ 6 ਮਹੀਨੇ ਤੱਕ ਮਾਂ ਦਾ ਦੁੱਧ ਦੇਣਾ ਚਾਹੀਦਾ ਹੈ ਤੇ ਉਸ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ ਨਾਲ ਪੂਰਕ ਖੁਰਾਕ ਵੀ ਦੇਣੀ ਚਾਹੀਦੀ ਹੈ।ਇਸ ਤੋਂ ਇਲਾਵਾ ਉਨ੍ਹਾਂ ਗਰਭਵਤੀ ਮਹਿਲਾਵਾਂ ਨੂੰ ਵੀ ਆਪਣੇ ਭੋਜਣ ਵੱਲ ਖਾਸ ਧਿਆਨ ਦੇਣ ਲਈ ਪ੍ਰੇਰਿਆ। ਉਨਾਂ ਕਿਹਾ ਕਿ ਚੈਕਅਪ ਲਈ ਆਈਆਂ ਗਰਭਵਤੀ ਮਹਿਲਾਵਾਂ ਨੂੰ ਏ.ਐ.ਏਮਜ.ਤੇ ਆਸ਼ਾ ਵਰਕਰਾਂ ਵੱਲੋਂ ਸੰਤੁਲਤ ਡਾਈਟ ਲਈ ਸਲਾਹ ਦੇਣੀ ਚਾਹੀਦੀ ਹੈ। ਜਿਲਾ ਮਾਸ ਮੀਡੀਆ ਅਫਸਰ ਪਰਗਟ ਸਿੰਘ ਨੇ ਜੰਕ ਫੂਡ ਤੋਂ ਦੂਰ ਰਹਿਣ ਲਈ ਤੇ ਮੌਸਮੀ ਫਲ ਤੇ ਸਬਜੀਆਂ ਲੈਣ ਲਈ ਪ੍ਰੇਰਿਆ।
ਖਾਣ ਪੀਣ ਦੀਆਂ ਆਦਤਾਂ ਤੇ ਨਿਰਭਰ ਹੈ ਸਾਡੀ ਸਿਹਤ- ਡਾ.ਅਨੂਪ



