ਪਟਿਆਲਾ, 7 ਸਤੰਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਖ਼ਾਲਸਾ ਕਾਲਜ ਪਟਿਆਲਾ ਦੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਇੱਕ ਕਾਵਿ-ਉਚਾਰਨ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ। ਇਸ ਕਾਵਿ–ਮੁਕਾਬਲੇ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰੀਬ 25 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉ¤ਭਾ ਨੇ ਵਿਭਾਗ ਦੇ ਇਸ ਉ¤ਦਮ ਦੀ ਸ਼ਲਾਘਾ ਕੀਤੀ ਅਤੇ ਆਪਣੇ ਕਾਵਿ ਅਨੁਭਵ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਉਹਨਾਂ ਕਿਹਾ ਕਿ ਕਵਿਤਾ ਸਾਹਿਤ ਦੀ ਇੱਕ ਅਜਿਹੀ ਵਿਧਾ ਹੈ ਜਿਸ ਰਾਹੀਂ ਬੰਦਾ ਆਪਣੀ ਰੂਹ ਨਾਲ ਇੱਕਮਿੱਕ ਹੋ ਕੇ ਹੌਲਾ-ਫੁੱਲ ਹੋਇਆ ਮਹਿਸੂਸ ਕਰਦਾ ਹੈ। ਉਹਨਾਂ ਨੇ ਭਵਿੱਖ ਵਿੱਚ ਕਾਲਜ ਦੇ ਸੰਗੀਤ ਵਿਭਾਗ ਵਿੱਚ ਸਥਾਪਿਤ ਕੀਤੇ ਸਟੂਡੀਓ ਦੁਆਰਾ ਹੋਣਹਾਰ ਵਿਦਿਆਰਥੀਆਂ ਦੀਆਂ ਚੁਣੀਂਦਾ ਪੇਸ਼ਕਾਰੀਆਂ ਨੂੰ ਯੂ-ਟਿਊਬ ’ਤੇ ਪਾਉਣ ਦੇ ਵਿਚਾਰ ਬਾਰੇ ਵੀ ਦੱਸਿਆ।ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਪਰਮਜੀਤ ਕੌਰ ਨੇ ਕਿਹਾ ਕਿ ਇਸ ਕਾਵਿ ਮੁਕਾਬਲੇ ਦਾ ਆਯੋਜਨ ਕਰਨ ਪਿੱਛੇ ਉਹਨਾਂ ਦਾ ਮਕਸਦ ਵਿਦਿਆਰਥੀਆਂ ਅੰਦਰ ਸਾਹਿਤ ਪ੍ਰਤੀ ਰੁਚੀ ਪੈਦਾ ਕਰਨਾ ਤੇ ਉਹਨਾਂ ਅੰਦਰ ਸਮਾਜਿਕ ਸਮੱਸਿਆਵਾਂ ਨੂੰ ਗਹਿਰਾਈ ਨਾਲ ਸਮਝਣ ਦੀ ਚੇਤੰਨਤਾ ਪੈਦਾ ਕਰਨਾ ਸੀ। ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਡਾ. ਦਵਿੰਦਰ ਸਿੰਘ ਨੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਵਿਭਾਗ ਦੇ ਅਧਿਆਪਕ ਡਾ. ਪੁਸ਼ਪਿੰਦਰ ਕੌਰ ਅਤੇ ਪ੍ਰੋ. ਸੁਖਮੋਹਨ ਕੌਰ ਨੇ ਨਿਭਾਈ। ਇਸ ਕਾਵਿ-ਉਚਾਰਨ ਮੁਕਾਬਲੇ ਦੌਰਾਨ ਬੀ.ਐਸਸੀ. ਫਿਜ਼ਿਕਸ ਆਨਰਜ਼ ਭਾਗ ਤੀਜਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲਾ, ਬੀ.ਐਸਸੀ. ਨਾਨ-ਮੈਡੀਕਲ ਭਾਗ ਦੂਜਾ ਦੇ ਵਿਦਿਆਰਥੀ ਨਵਜੋਤ ਸਿੰਘ ਨੇ ਦੂਜਾ ਸਥਾਨ ਅਤੇ ਐਮ.ਫਿਲ. ਪੰਜਾਬੀ ਦੇ ਵਿਦਿਆਰਥੀ ਰਣਧੀਰ ਸਿੰਘ ਤੇ ਬੀ.ਏ. ਆਨਰਜ਼ ਭਾਗ ਦੂਜਾ ਦੀ ਵਿਦਿਆਰਥਣ ਜਪਨਿਵਾਜ਼ ਨੇ ਤੀਸਰਾ ਸਥਾਨ ਹਾਸਿਲ ਕੀਤਾ। ਐਮ.ਏ. ਭਾਗ ਪਹਿਲਾ ਦੀ ਵਿਦਿਆਰਥਣ ਮਨਜੋਤ ਕੌਰ ਨੂੰ ਹੌਂਸਲਾ ਅਫ਼ਜਾਈ ਪੁਰਸਕਾਰ ਦਿੱਤਾ ਗਿਆ। ਪੰਜਾਬੀ ਸਾਹਿਤ ਸਭਾ ਵੱਲੋਂ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਸਾਰੇ ਅਧਿਆਪਕ ਸਾਹਿਬਾਨ ਹਾਜ਼ਰ ਸਨ। ਡਾ. ਸਰਬਜੀਤ ਸਿੰਘ ਨੇ ਬਾਖੂਬੀ ਮੰਚ ਦਾ ਸੰਚਾਲਨ ਕੀਤਾ।
ਖ਼ਾਲਸਾ ਕਾਲਜ ਪਟਿਆਲਾ ਵਿਖੇ ਕਵਿਤਾ ਉਚਾਰਨ ਮੁਕਾਬਲੇ



