ਪਾਤੜਾਂ, 7 ਸਤੰਬਰ (ਹਰਭਜਨ ਸਿੰਘ ਮਹਿਰੋਕ)-ਸੀ. ਬੀ. ਆਈ. ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਸਮੇਤ ਕਈ ਰਾਜਾਂ ਵਿਚ ਡੇਰਾ ਸਿਰਸਾ ਮੁਖੀ ਦੇ ਸਮਰਥਕਾਂ ਵੱਲੋਂ ਭੰਨਤੋੜ ਤੇ ਅਗਜ਼ਨੀ ਕਰਕੇ ਹਿੰਸਾ ਫੈਲ ਗਈ ਸੀ ਜਿਸ ਕਾਰਨ ਕਈ ਇਲਾਕਿਆਂ ਵਿਚ ਬਹੁਤ ਜਿਆਦਾ ਖੂਨ-ਖਰਾਬਾ ਹੋਇਆ ਸੀ ਪਰ ਪਟਿਆਲਾ ਜਿਲੇ ਵਿਚ ਸਿਵਿਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤ ਿਗਈ ਸਖਤ ਚੌਕਸੀ ਕਾਰਨ ਹਾਲਾਤ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਹਾਲਾਤਾਂ ਦੇ ਮੱਦੇਨਜ਼ਰ ਪੂਰੀ ਤਨਦੇਹੀ ਨਾਲ ਨਿਭਾਈ ਡਿਊਟੀ ਕਾਰਨ ਹਲਕੇ ‘ਚ ਕੋਈ ਵੀ ਅਣਸੁਖਾਵੀਂ ਘਟਨਾਂ ਨਾ ਵਾਪਰਨ ‘ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਫਸਰਾਂ ਨੂੰ ਵਿਸ਼ੇਸਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ। ਉ¤ਪ ਮੰਡਲ ਮੈਜਿਸਟ੍ਰੇਟ ਸ੍ਰੀ ਕਾਲਾ ਰਾਮ ਕਾਂਸਲ, ਤਹਿਸੀਲਦਾਰ ਹਰਬੰਸ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਤੇ ਹਲਕਾ ਸ਼ੁਤਰਾਣਾ ਤੋਂ ਪੈਟ੍ਰੋਲੀਅਮ ਐਸ਼ੋਸੀਏਸ਼ਨ ਦੇ ਆਗੂਆਂ ਗੁਰਪ੍ਰੀਤ ਸਿੰਘ ਵਾਲੀਆ, ਹਰਪਾਲ ਸਿੰਘ ਸ਼ਾਹੀ ਦੀ ਅਗਵਾਈ ਹੇਠ ਪੈਟ੍ਰੋਲੀਅਮ ਐਸ਼ੋਸੀਏਸ਼ਨ ਸਮੇਤ ਸਮਾਜ ਸੇਵੀ ਸੰਸਥਾਵਾਂ ਵੱਲੋਂ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਬਲਵੀਰ ਸਿੰਘ ਨੂੰ ਹਲਕੇ ‘ਚ ਸ਼ਾਂਤੀ ਵਿਵਸਥਾ ਬਰਕਰਾਰ ਰੱਖਣ ਲਈ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਐਸ. ਐਚ. ੳ. ਬਲਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਐਸ. ਐਸ. ਪੀ. ਡਾ: ਐਸ. ਭੂਪਤੀ ਤੇ ਡੀ. ਐਸ. ਪੀ. ਦਵਿੰਦਰ ਅੱਤਰੀ ਦੇ ਦਿਸ਼ਾ ਨਿਰਦੇਸ਼ਾ ਹੇਠ ਹਲਕੇ ਵਿਚ ਸਖਤ ਚੌਕਸੀ ਕੀਤੀ ਹੋਈ ਸੀ ਤਾਂ ਜੋ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾਂ ਨੂੰ ਅੰਜ਼ਾਮ ਨਾ ਦੇ ਸਕਣ। ਇਸ ਮੌਕੇ ਹਾਕਮ ਸਿੰਘ ਵਾਲੀਆ ਸ਼ੁਤਰਾਣਾ, ਹਰਪਾਲ ਸਿੰਘ ਸ਼ਾਹੀ ਤੇ ਗੁਰਵਿੰਦਰ ਸਿੰਘ ਹਾਮਰਾ ਪੰਪ, ਮਨਜੀਤ ਸਿੰਘ ਮੱਲ੍ਹੀ ਜੈਖਰ, ਰਾਜੇਸ਼ ਕੁਮਾਰ ਨਾਗਰਾ ਪੰਪ, ਦਯਾ ਸਿੰਘ ਮਨੇਸ, ਸਰਪੰਚ ਸਾਹਿਬ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਪਤਵੰਤੇ ਹਾਜਰ ਸਨ।
ਪੈਟ੍ਰੋਲ ਪੰਪ ਐਸੋਸੀਏਸ਼ਨ ਵੱਲੋਂ ਐਸ. ਐਚ. ਓ. ਸਨਮਾਨਿਤ



