Skip to content
Independent perspectives. Global stories.
BREAKING

ਸਰਕਾਰ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਦਿੱਤਾ ਜਾਵੇ : ਚੇਅਰਪਰਸਨ

Share this story

ਮਾਨਸਾ, 8 ਸਤੰਬਰ (ਸ਼ਾਮ ਲਾਲ)- ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਆਸ਼ਰਿਤ ਬੱਚਿਆਂ ਦੀ ਸਹਾਇਤਾ ਲਈ ਚਲਾਈਆਂ ਗਈਆਂ ਸਕੀਮਾਂ ਦਾ ਲਾਭ ਤੁਰੰਤ ਲੋੜਵੰਦਾਂ ਨੂੰ ਸਮੇਂ ਸਿਰ ਦਿੱਤਾ ਜਾਵੇ, ਤਾਂ ਜੋ ਇਨ੍ਹਾਂ ਸਕੀਮਾਂ ਰਾਹੀਂ ਪ੍ਰਾਪਤ ਮਾਲੀ ਸਹਾਇਤਾ ਨਾਲ ਉਹ ਆਪਣੀ ਆਰਥਿਕ ਸਥਿਤੀ ’ਚ ਸੁਧਾਰ ਕਰ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਸ਼੍ਰੀਮਤੀ ਪਰਮਜੀਤ ਕੌਰ ਲਾਂਡਰਾ ਨੇ ਅੱਜ ਬੱਚਤ ਭਵਨ ਵਿਖੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸ਼੍ਰੀਮਤੀ ਲਾਂਡਰਾ ਅੱਜ ਮਾਨਸਾ ਵਿਖੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਆ ਰਹੀਆਂ ਔਕੜਾਂ ਬਾਰੇ ਜਾਣਕਾਰੀ ਲੈਣ ਅਤੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਣ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਿਕਲਾਂ ਅਤੇ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਔਰਤਾਂ ਅਤੇ ਬੱਚਿਆਂ ’ਤੇ ਜਿੰਮੇਵਾਰੀਆਂ ਵੱਧ ਜਾਂਦੀਆਂ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਦਾ ਲਾਭ ਤੁਰੰਤ ਇਨ੍ਹਾਂ ਨੂੰ ਮਿਲਣਾ ਚਾਹੀਦਾ ਹੈ, ਤਾਂ ਜੋ ਅਜਿਹੀਆਂ ਔਰਤਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਿਆ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇ ਅਤੇ ਤੁਰੰਤ ਕਾਰਵਾਈ ਕਰਕੇ ਇਨ੍ਹਾਂ ਸਕੀਮਾਂ ਦਾ ਲਾਭ ਲੋੜਵੰਦ ਅਤੇ ਯੋਗ ਔਰਤਾਂ ਨੂੰ ਦਿੱਤਾ ਜਾਵੇ। ਇਸ ਮੌਕੇ ਸ਼੍ਰੀਮਤੀ ਲਾਂਡਰਾ ਨੇ ਤੁਰੰਤ ਮੌਕੇ ’ਤੇ ਹੀ ਲੋੜਵੰਦ 45 ਔਰਤਾਂ ਦੇ ਵਿਧਵਾ ਪੈਨਸ਼ਨ ਦੇ ਫਾਰਮ ਭਰਵਾਏ। ਸ੍ਰ. ਹਮੀਰ ਸਿੰਘ ਨੇ ਕਿਹਾ ਕਿ ਪੀੜ੍ਹਿਤ ਪਰਿਵਾਰਾਂ ਦੇ ਮੈਂਬਰਾਂ ਨੂੰ ਮਗਨਰੇਗਾ ਸਕੀਮਾਂ ਨਾਲ ਜੋੜ ਕੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ। ਮੀਟਿੰਗ ਦੌਰਾਨ ਅਗਾਂਹ ਵਧੂ ਕਿਸਾਨਾਂ ਵੱਲੋਂ ਵੀ ਸੁਝਾਅ ਦਿੱਤੇ ਗਏ। ਇਸ ਮੌਕੇ ਐਸ.ਡੀ.ਐਮ ਮਾਨਸਾ ਲਤੀਫ ਅਹਿਮਦ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦੀਪਕ ਰੁਹੇਲਾ, ਡਿਪਟੀ ਡਾਇਰੈਕਟਰ ਮਹਿਲਾ ਕਮਿਸ਼ਨ ਸ਼੍ਰੀ ਰਾਜਵਿੰਦਰ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਸਤੀਸ਼ ਕਪੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਰਾਕੇਸ਼ ਵਾਲੀਆਂ, ਸ਼੍ਰੀ ਕਰਨੈਲ ਸਿੰਘ, ਮੈਡਮ ਸਿਮਰਜੀਤ ਕੌਰ ਸਿੰਮੀ ਅਤੇ ਦਰਸ਼ਨ ਸਿੰਘ ਧਨੇਠਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਮੌਜੂਦ ਸਨ।

WRITTEN BY