Skip to content
Independent perspectives. Global stories.
BREAKING

ਚੰਦਰ ਕੁਮਾਰ ਨੇ ਥਾਣਾ ਸਤਨਾਮਪੁਰਾ ਫਗਵਾੜਾ ਦੇ ਐਸ.ਐਚ.ਓ. ਦਾ ਅਹੁਦਾ ਸੰਭਾਲਿਆ

Share this story

ਫਗਵਾੜਾ, 8 ਸਤੰਬਰ (ਪਰਵਿੰਦਰ ਜੀਤ ਸਿੰਘ)- ਐਸ ਐਸ ਪੀ ਕਪੂਰਥਲਾ ਸੰਦੀਪ ਕੁਮਾਰ ਸ਼ਰਮਾ ਵਲੋਂ ਬੀਤੇ ਦਿਨ ਕੀਤੇ ਗਏ ਅਹਿਮ ਤਬਾਦਲਿਆਂ ਦੌਰਾਨ ਸੀ.ਆਈ.ਏ ਸਟਾਫ ਕਪੁਰਥਲਾ ਦੇ ਇੰਚਾਰਜ ਇੰਸਪੈਕਟਰ ਚੰਦਰ ਕੁਮਾਰ ਨੂੰ ਥਾਣਾ ਸਤਨਾਮਪੁਰਾ ਫਗਵਾੜਾ ਨਿਯੁਕਤ ਕੀਤਾ ਗਿਆ ਸੀ ਜਿਨ੍ਹਾਂ ਨੇ ਆਪਣਾ ਕਾਰਜ਼ ਭਾਗ ਸੰਭਾਲ ਕੰਮ ਸ਼ੁਰੂ ਕਰ ਦਿਤਾ ਹੈ। ਐਸ.ਐਚ.ਓ. ਚੰਦਰ ਕੁਮਾਰ ਨੇ ਕਿਹਾ ਕਿ ਐਸ ਐਸ ਪੀ ਸੰਦੀਪ ਸ਼ਰਮਾ ਜੀ ਦੀਆਂ ਹਦਾਇਤਾਂ ਮੁਤਾਬਿਕ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ ਵਿਚ ਬਖਸਿਆ ਨਹੀ ਜਾਵੇਗਾ। ਕਿਸੇ ਵੀ ਪ੍ਰਕਾਰ ਦੇ ਪ੍ਰਬੰਧਿਤ ਨਸ਼ਿਆ ਦੀ ਤਸਕਰੀ ਕਰਨ ਵਾਲਿਆਂ ਦੀ ਮਦਦ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਇਲਾਕੇ ਅੰਦਰੋ ਗੈਰ ਕਾਨੂੰਨੀ ਕੰਮਾਂ ਦਾ ਮੁੰਕਮਲ ਤੌਰ ਤੇ ਸਫਾਇਆ ਕਰਨ ਲਈ ਆਮ ਪਬਲਿਕ ਦੇ ਸਹਿਯੋਗ ਦੀ ਅਹਿਮ ਲੋੜ ਹੈ। ਉਨ੍ਹਾਂ ਇਹ ਵੀ ਆਖਿਆ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਕੀਮਤ ਤੇ ਵੀ ਕਾਨੂੰਨ ਵਿਵਸਥਾ ਭੰਗ ਨਹੀ ਕਰਨ ਦਿਤੀ ਜਾਵੇਗੀ। ਇਸ ਤੋ ਇਲਾਵਾ ਮੂੰਹ ਢਕ ਕੇ ਦੋ ਪਹੀਆਂ ਵਾਹਨ ਚਲਾਉਣ ਵਾਲੇ ਤੇ ਸਇਲੈਂਸਰਾਂ ਨਾਲ ਪਟਾਕੇ ਮਾਰਨ ਵਾਲੇ ਨੌਜਵਾਨਾਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਅਖੀਰ ਵਿਚ ਉਨ੍ਹਾਂ ਨੇ ਆਮ ਲੋਕਾਂ ਤੋ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਥਾਣੇ ਅਧੀਨ ਆਉਂਦੇ ਖੇਤਰ ਵਿਚ ਹਰ ਤਰਾਂ ਦੀਆਂ ਵਾਰਦਾਤਾਂ ਨੂੰ ਨਥ ਪਾਉਣ ਲਈ ਉਚੇਚੇ ਯਤਨ ਕਰਨਗੇ।

WRITTEN BY