ਅਮਰਗੜ੍ਹ, 9 ਸਤੰਬਰ (ਸੁਖਵਿੰਦਰ ਸਿੰਘ ਅਟਵਾਲ)- ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਜਿਹੜੇ ਵਾਅਦੇ ਕਰਕੇ ਕਾਂਗਰਸ ਪਾਰਟੀ ਨੇਂ ਸੱਤਾ ਸੰਭਾਲੀ ਸੀ ਉਨ੍ਹਾਂ ਸਾਰੇ ਵਾਅਦਿਆਂ ਦੀ ਫੂਕ ਨਿੱਕਲ ਚੁੱਕੀ ਹੈ ਅਤੇ ਹੁਣ ਪੰਜਾਬ ਦੇ ਲੋਕ ਆਪਣੇ ਕੀਤੇ ਫੈਸਲੇ ’ਤੇ ਪਛਤਾਵਾ ਕਰ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਅਮਰਗੜ੍ਹ ਦੇ ਇੰਨਚਾਰਜ਼ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇਂ ਚੋਣਵੇਂ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਮਾਟ ਫੋਨਾਂ ਦੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਰੋਜਗਾਰ ਮੇਲਿਆਂ ਦਾ ਸਵਾਂਗ ਰਚਕੇ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨਾਲ਼ ਕੋਝਾ ਮਜ਼ਾਕ ਕਰ ਰਹੀ ਹੈ ਅਤੇ ਰੋਜਗਾਰ ਦੇ ਨਾਮ ’ਤੇ ਪ੍ਰਾਈਵੇਟ ਕੰਪਨੀਆਂ ਨੂੰ ਪੜ੍ਹੇ ਲਿਖੇ ਬੇਰੁਜਗਾਰ ਨੌਜਵਾਨਾਂ ਦਾ ਸੋਸ਼ਣ ਕਰਨ ਦਾ ਸੁਨਿਹਰੀ ਮੌਕਾ ਪ੍ਰਦਾਨ ਕਰ ਰਹੀ ਹੈ।ਏਸੇ ਤਰ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਦਲਿਤਾਂ ਨਾਲ਼ ਹੋ ਰਿਹਾ ਹੈ ਸੋ ਕੈਪਟਨ ਸਰਕਾਰ ਹੁਣ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ। ਇਸ ਮੌਕੇ ਉਨ੍ਹਾਂ ਨਾਲ਼ ਆਮ ਆਦਮੀ ਪਾਰਟੀ ਦੀ ਹਲਕਾ ਸਾਬੋ ਕੀ ਤਲਵੰਡੀ ਤੋਂ ਵਿਧਾਇਕ ਪ੍ਰੋ:ਬਲਜਿੰਦਰ ਕੌਰ, ਮੁੱਖ ਬੁਲਾਰਾ ਸੁਖਪਾਲ ਸਿੰਘ ਧੀਰੋਮਾਜਰਾ, ਸੱਭਿਆਚਾਰ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਸਲਾਰੀਆ, ਨਰੰਗ ਸਿੰਘ ਲਾਡੇਵਾਲ, ਆਪ ਆਗੂ ਗੁਰਦੀਪ ਸਿੰਘ ਨਿਆਮਤਪੁਰ, ਰਾਜੀਵ ਤੋਗਾਹੇੜੀ ਆਦਿ ਆਗੂ ਹਾਜ਼ਰ ਸਨ।
ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ: ਪ੍ਰੋ. ਗੱਜਣਮਾਜਰਾ



