ਮੋਰਿੰਡਾ, 9 ਸਤੰਬਰ (ਹਰਜਿੰਦਰ ਸਿੰਘ ਛਿੱਬਰ)- ਦੀ ਸਹੇੜੀ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋ ਸਾਲ 2013-14 ਅਤੇ 2014-15 ਦਾ ਮੁਨਾਫਾ ਵੰਡਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁੱਧ ਉਤਪਾਦਕ ਸਹਿਕਾਰੀ ਸਭਾ ਸਹੇੜੀ ਦੇ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸਭਾ ਵੱਲੋ ਦੁੱਧ ਉਤਪਾਦਕਾਂ ਨੂੰ 1 ਲੱਖ 44 ਹਜਾਰ ਰੁਪਏ ਮੁਨਾਫਾ ਵੰਡਿਆ ਗਿਆ। ਇਸ ਮੋਕੇ ਪਹੁੰਚੇ ਮਿਲਕ ਪਲਾਂਟ ਮੋਹਾਲੀ ਦੇ ਐਮ.ਪੀ.ਐਸ ਹਰਚੰਦ ਸਿੰਘ ਅਤੇ ਐਮ.ਪੀ.ਏ ਦਵਿੰਦਰ ਸਿੰਘ ਨੇ ਦੁੱਧ ਉਤਪਾਦਕਾਂ ਨੂੰ ਪਸੂਆਂ ਲਈ ਚੰਗੀ ਖੁਰਾਕ ਅਤੇ ਫੀਡ ਆਦਿ ਬਾਰੇ ਜਾਣਕਾਰੀ ਦਿੱਤੀ। ਅਖੀਰ ਵਿੱਚ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਨੇ ਪਹੁੰਚੇ ਅਧਿਕਾਰੀਆਂ ਅਤੇ ਦੁੱਧ ਉਤਪਾਦਕਾਂ ਦਾ ਧੰਨਵਾਦ ਕੀਤਾ। ਇਸ ਮੋਕੇ ਸਭਾ ਦੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਖਜਾਨਚੀ ਸੰਦੀਪ ਸਿੰਘ, ਕਮੇਟੀ ਮੈਬਰ ਉਧਮ ਸਿੰਘ, ਦਿਲਬਾਗ ਸਿੰਘ, ਉਧਮ ਸਿੰਘ, ਪੰਚ ਰਜਿੰਦਰ ਸਿੰਘ,ਗੁਰਜੀਤ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ, ਬਲਜੀਤ ਸਿੰਘ ਫੌਜੀ, ਕਾਕਾ ਸਿੰਘ, ਮੋਹਣ ਸਿੰਘ, ਬਲਵੀਰ ਸਿੰਘ, ਹਰਵਿੰਦਰ ਸਿੰਘ ਬਿੰਦਰ ਲਖਵਿੰਦਰ ਸਿੰਘ,ਗੁਰਦੀਪ ਸਿੰਘ, ਨਵਤੇਜ ਸਿੰਘ ਆਦਿ ਦੁੱਧ ਉਤਪਾਦਕ ਹਾਜ਼ਰ ਸਨ।
ਦੁੱਧ ਉਤਪਾਦਕ ਸਹਿਕਾਰੀ ਸਭਾ ਸਹੇੜੀ ਨੇ 1 ਲੱਖ 44 ਹਜ਼ਾਰ ਰੁਪਏ ਮੁਨਾਫਾ ਵੰਡਿਆ



