ਫਗਵਾੜਾ, 10 ਸਤੰਬਰ :
ਸਿੱਖਿਆ ਅਤੇ ਸਿਹਤ ਦੇ ਨਿੱਜੀਕਰਨ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਸਿੱਖਿਆ ’ਤੇ ਸਿਹਤ ਦੇ ਖੇਤਰ ਵਿਚ ਸੁਧਾਰਾਂ ਲਈ ਇਕਮੁ¤ਠ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਮਾਜ ਦੇ ਵੱਡੇ ਹਿੱਸੇ ਨੂੰ ਇਸ ਦਾ ਲਾਭ ਮਿਲ ਸਕੇ।
ਸ੍ਰੀ ਰਾਮ ਨੌਮੀ ਉਤਸਹ ਕਮੇਟੀ ਵਲੋਂ ਅੱਜ ਇਥੇ ਸੂਬੇ ਭਰ ਦੀਆਂ ਰਾਮ-ਲੀਲਾ ਅਤੇ ਦੁਸ਼ਿਹਰਾ ਕਮੇਟੀਆਂ ਦੇ ਸਨਮਾਨ ਸਮਾਰੋਹ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ.ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਨਿਜੀਕਰਨ ਕਾਰਨ ਇੰਨਾਂ ਦਾ ਲਾਭ ਬਹੁਤ ਘੱਟ ਲੋਕਾਂ ਨੂੰ ਮਿਲਦਾ ਹੈ। ਉਨ੍ਹ੍ਰਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਬਾਕੀ ਲੋਕਾਂ ਨੂੰ ਵੀ ਇਨਾਂ ਦਾ ਲਾਭ ਮਿਲ ਸਕੇ,ਇਸ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ ਹੈ।
ਸ.ਸਿੱਧੂ ਨੇ ਕਿਹਾ ਕਿ ਹਰੇਕ ਧਰਮ ,ਭਾਈਚਾਰੇ,ਸ਼ਾਂਤੀ ਅਤੇ ਫ਼ਿਕੁਸਤ ਭਾਵਨਾ ਦੇ ਸੰਦੇਸ਼ ਦਿੰਦਾ ਹੈ। ਉਨਾਂ ਦੇਸ਼ ਵਿਚ ਜਾਤੀ,ਭਾਸ਼ਾ ਅਤੇ ਧਰਮ ਤੋਂ ਉ¤ਪਰ ਉ¤ਠ ਕੇ ਅਸਲੀ ਰਾਮ ਰਾਜ ਸਥਾਪਿਤ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਦੇਸ਼ ਸੇਵਾ ਹੀ ਅਸਲ ਵਿਚ ਹਰੇਕ ਵਿਅਕਤੀ ਦਾ ਅਸਲ ਧਰਮ ਹੈ। ਉਨਾਂ ਕਿਹਾ ਕਿ ਲੋਕਤੰਤਰ ਵਿਚ ਲੋਕ ਹੀ ਅਸਲੀ ਰਾਜੇ ਹਨ,ਜਿਹੜੇ ਕਿ ਵੋਟ ਰਾਹੀਂ ਆਪਣੇ ਪ੍ਰਤੀਨਿਧ ਚੁਣਦੇ ਹਨ।
ਸ਼ਹੀਦ ਏ ਆਜ਼ਮ ਭਗਤ ਸਿੰਘ,ਲਾਲ ਲਾਜਪਤ ਰਾਏ,ਲਾਲ ਜਗਤ ਨਾਰਾਇਨ ਅਤੇ ਹੋਰਨਾਂ ਸ਼ਹੀਦਾਂ ਦੀ ਉਦਾਹਰਣ ਦਿੰਦਿਆਂ ਸ. ਸਿੱਧੂ ਨੇ ਲੋਕਾਂ ਨੂੰ ਉਨਾਂ ਦੇ ਪੂਰਨਿਆਂ ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਅਤੇ ਦੇਸ਼ ਸੇਵਾ ਲਈ ਆਪਣੀ ਜਾਨਾਂ ਕੁਰਬਾਨ ਕਰ ਦਿੱਤੀਆਂ । ਉਨਾਂ ਕਿਹਾ ਕਿ ਅੱਜ-ਕੱਲ ਕੁਝ ਰਾਜਸੀ ਲੋਕ ਲੋਕ ਸੇਵਾ ਦੀ ਥਾਂ ਦੋਲਤ ਇਕੱਠੀ ਕਰਨ ਵਿਚ ਲੱਗੇ ਹੋਏ ਹਨ।
ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵਲੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਪਾਏ ਜਾ ਰਹੇ ਅਹਿਮ ਯੋਗਦਾਨ ਲਈ ਸਥਾਨਕ ਸਰਕਾਰਾਂ ਮੰਤਰੀ ਨੇ ਕਮੇਟੀ ਦੇ ਪ੍ਰਧਾਨ ਅਤੇ ਮੁ¤ਖ ਸੰਪਾਦਕ ਹਿੰਦ ਸਮਾਚਾਰ ਗਰੁੱਪ ਸ੍ਰੀ ਵਿਜੈ ਚੋਪੜਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਚੋਪੜਾ ਇੱਕ ਸੰਸਥਾ ਹਨ ਜਿਹੜੇ ਕਿ ਸਮਾਜ ਅਤੇ ਦੇਸ਼ ਦੀ ਅਸਲ ਮਾਅਨਿਆਂ ਵਿਚ ਸੇਵਾ ਕਰ ਰਹੇ ਹਨ। ਉਨ੍ਹਾਂ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਦੀ ਸ਼ਾਨ ਵਿਚ ਕਰਵਾਏ ਜਾਣ ਵਾਲੇ ਇਸ ਵਿਸ਼ਾਲ ਸਮਾਗਮ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ।
ਆਪਣੇ ਸੰਬੋਧਨ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਹਿੰਦ ਸਮਾਚਾਰ ਗਰੁੱਪ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਗਰੁੱਪ ਨੇ ਵਿਜੇ ਕੁਮਾਰ ਚੋਪੜਾ ਜੀ ਦੀ ਯੋਗ ਅਗਵਾਈ ਵਿੱਚ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸਮਾਜ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਸ੍ਰੀਮਤੀ ਰਜਿੰਦਰ ਕੌਰ ਭੱਠਲ ਨੇ ਵੀ ਸ੍ਰੀ ਵਿਜੇ ਚੋਪੜਾ ਦੀ ਸਰਪ੍ਰਸਤੀ ਹੇਠ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਦੇਸ਼ ਦਾ ਮਹਾਨ ਵਿਰਸਾ ਸੰਭਾਲੀ ਬੈਠੀਆਂ ਰਾਮ ਲੀਲਾ ਕਮੇਟੀਆਂ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਕੀਤੇ ਗਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਸਾਡੇ ਨੌਜੁਆਨਾਂ ਨੂੰ ਪੀੜ੍ਹੀਆਂ ਪੁਰਾਣੀ ਸਭਿਅਤਾ ਨਾਲ ਜੋੜੀ ਰੱਖਣ ਵਿੱਚ ਰਾਮ ਲੀਲਾ ਕਮੇਟੀਆਂ ਇੱਕ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਨੌਜੁਆਨਾਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਿਆ ਜਾਵੇ ਬਲਕਿ ਕਈ ਸਮਾਜਿਕ ਬੁਰਾਈਆਂ ਨੂੰ ਵੀ ਖਤਮ ਕੀਤਾ ਜਾ ਸਕੇ, ਇਸ ਲਈ ਅਜਿਹੇ ਸਮਾਗਮ ਜ਼ਰੂਰੀ ਹਨ।
ਜਲੰਧਰ ਤੋਂ ਲੋਕ ਸਭਾ ਮੈਂਬਰ ਚੌ. ਸੰਤੋਖ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਕਾਇਮੀ ਲਈ ਹਿੰਦ ਸਮਾਚਾਰ ਗਰੁੱਪ ਵੱਲੋਂ ਪਾਏ ਗਏ ਮਹਾਨ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਵਿਜੇ ਕੁਮਾਰ ਚੋਪੜਾ ਦੀ ਅਗਵਾਈ ਵਿੱਚ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਉਪਰਾਲੇ ਕਰ ਰਹੀ ਹੈ। ਉਨ੍ਹਾਂ ਹਿੰਦ ਸਮਾਚਾਰ ਪੱਤਰ ਸਮੂਹ ਵੱਲੋਂ ਅਤਿਵਾਦ ਦੇ ਕਾਲੇ ਦਿਨਾਂ ਦੌਰਾਨ ਦਿੱਤੀਆਂ ਗਈਆਂ ਸ਼ਹਾਦਤਾਂ ਵੀ ਯਾਦ ਕੀਤੀਆਂ। ਉਨ੍ਹਾਂ ਲੋਕਾਂ ਨੂੰ ਭਗਵਾਨ ਰਾਮ ਵੱਲੋਂ ਦਿਖਾਏ ਗਏ ਰਸਤੇ ’ਤੇ ਚਲਦੇ ਹੋਏ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ।
ਇਸ ਸਮਾਗਮ ਵਿੱਚ ਪੰਜਾਬ ਦੇ ਕੈਬਿਨਟ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ. ਸਾਧੂ ਸਿੰਘ ਧਰਮਸੋਤ, ਲੋਕ ਸਭਾ ਮੈਂਬਰ ਚੌ. ਸੰਤੋਖ ਸਿੰਘ, ਵਿਧਾਇਕ ਰਜਿੰਦਰ ਬੇਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਬਰਿੰਦਰਮੀਤ ਸਿੰਘ ਪਾਹੜਾ, ਪੰਜਾਬ ਦੇ ਸਾਬਕਾ ਮੰਤਰੀ ਸ. ਜੋਗਿੰਦਰ ਸਿੰਘ ਮਾਨ, ਸ੍ਰੀ ਅਵਤਾਰ ਹੈਨਰੀ ਅਤੇ ਸ੍ਰੀ ਜੈ ਕ੍ਰਿਸ਼ਨ ਸੈਣੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ, ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ, ਐਸ.ਡੀ.ਐਮ. ਸ੍ਰੀਮਤੀ ਜਯੋਤੀ ਬਾਲਾ ਮੱਟੂ, ਐਸ.ਪੀ. ਪਰਮਿੰਦਰ ਸਿੰਘ ਭੰਡਾਲ, ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦੇ ਪ੍ਰਧਾਨ ਸ੍ਰੀ ਦਲਜੀਤ ਸਿੰਘ ਆਹਲੂਵਾਲੀਆਂ, ਕਾਂਗਰਸੀ ਆਗੂ ਅਸ਼ੋਕ ਗਰੋਵਰ, ਅਮ੍ਰਿਤ ਖੋਸਲਾ, ਰਾਜ ਕੁਮਾਰ ਰਾਜੂ, ਅਰੁਣ ਵਾਲੀਆ, ਵਰਿੰਦਰ ਸ਼ਰਮਾ, ਸੁਦੇਸ਼ ਵਿੱਜ, ਸਤਨਾਮ ਸਿੰਘ ਬਿੱਟਾ ਅਤੇ ਹੋਰ ਹਾਜ਼ਰ ਸਨ।



