ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਕਾਂਗਰਸ ਪਾਰਟੀ ਦੀ ਮੱਦਦ ਕਰਨਗੇ

ਫ਼ਗਵਾੜਾ, 10 ਸਤੰਬਰ-
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਪਾਰਟੀ ਗੁਰਦਾਸਪੁਰ ਲੋਕ ਸਭਾ ਸੀਟ ਲਈ ਹੋਣ ਵਾਲੀ ਉ¤ਪ ਚੋਣ ਬੜੇ ਸ਼ਾਨਦਾਰ ਢੰਗ ਨਾਲ ਜਿੱਤੇਗੀ।
ਅੱਜ ਇੱਥੇ ਸ੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸ. ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਕਾਂਗਰਸ ਪਾਰਟੀ ਨੂੰ ਅੱਜ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀਆਂ ਗਲਤ ਨੀਤੀਆਂ ਤੋਂ ਪ੍ਰੇਸ਼ਾਨ ਲੋਕ ਹੁਣ ਅਕਾਲੀ-ਭਾਜਪਾ ਗਠਜੋੜ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹਨ, ਜਿਸ ਕਾਰਨ ਕਾਂਗਰਸ ਪਾਰਟੀ ਦੀ ਇਸ ਉ¤ਪ ਚੋਣ ਵਿੱਚ ਜਿੱਤ ਲਗਪਗ ਯਕੀਨੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਚੋਣ ਵੱਡੇ ਫ਼ਰਕ ਨਾਲ ਜਿੱਤ ਕੇ ਇਤਿਹਾਸ ਰਚੇਗੀ।
ਇਸ ਉ¤ਪ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਸਬੰਧੀ ਪੁੱਛੇ ਗਏ ਸੁਆਲ ਦੇ ਜੁਆਬ ਵਿੱਚ ਸ. ਬਾਜਵਾ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਵੀ ਉਮੀਦਵਾਰ ਨੂੰ ਚੁਣਿਆ ਜਾਵੇਗਾ, ਸਾਰੀ ਪਾਰਟੀ ਉਸ ਦੀ ਜੀਅ ਤੋੜ ਮੇਹਨਤ ਕਰਕੇ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੂਹ ਆਗੂ ਅਤੇ ਵਰਕਰ ਪੂਰੀ ਜੀਅ ਜਾਨ ਨਾਲ ਇਸ ਚੋਣ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਦਾ ਪਰਚਮ ਲਹਿਰਾਉਣਗੇ।
ਸੂਬਾ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਇਸ ਸੀਟ ਤੋਂ ਲੜਾਏ ਜਾਣ ਸਬੰਧੀ ਪੁੱਛੇ ਗਏ ਸੁਆਲ ਦੇ ਜੁਆਬ ਵਿੱਚ ਸ. ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਵੀ ਉਮੀਦਵਾਰ ਐਲਾਨਿਆ ਜਾਵੇਗਾ, ਕਾਂਗਰਸ ਦਾ ਹਰ ਵਰਕਰ ਉਸ ਦੇ ਲਈ ਦਿਨ ਰਾਤ ਮੇਹਨਤ ਕਰਕੇ ਇਹ ਸੀਟ ਜਿੱਤ ਕੇ ਮੁੱਖ ਮੰਤਰੀ ਦੀ ਝੋਲੀ ਵਿੱਚ ਪਾਵੇਗਾ।
ਇਸ ਮੌਕੇ ਸ੍ਰੀ ਬਾਜਵਾ ਨਾਲ ਪੰਜਾਬ ਦੇ ਸਾਬਕਾ ਮੰਤਰੀ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਮਾਨ ਵੀ ਮੌਜੂਦ ਸਨ।



