ਕੁਰਾਲੀ, 13 ਸਤੰਬਰ- ਲੋਕਾਂ ਨੇ ਖੁਦ ਹੀ ਨੇੜਲੇ ਪਿੰਡ ਜਕੜਮਾਜਰਾ ਤੋਂ ਹਲਾਲਪੁਰ ਨੂੰ ਜਾਣ ਵਾਲੀ ਖਸਤਾ ਹਾਲ ਸੜਕ ਤੇ ਮਿੱਟੀ ਪਾਉਣ ਦਾ ਕੰਮ ਕੀਤਾ ਹੈ। ਇਕੱਤਰ ਜਾਣਕਾਰੀ ਅਨੁਸਾਰ ਜਕੜਮਾਜਰਾ ਤੋਂ ਹਲਾਲਪੁਰ ਨੂੰ ਜਾਣ ਵਾਲੀ ਸੜਕ ਤੇ ਪਿਛਲੇ ਲੰਮੇ ਸਮੇਂ ਤੋਂ ਪ੍ਰੀਮਿਕਸ ਨਹੀਂ ਪਾਈ ਗਈ ਜਿਸ ਕਾਰਨ ਉਕਤ ਸੜਕ ਤੇ ਡੂੰਘੇ ਡੂੰਘੇ ਟੋਏ ਪੈ ਗਏ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੇ ਲਾਰਿਆਂ ਤੋਂ ਅੱਕੇ ਨੌਜੁਆਨਾਂ ਨੇ ਇਕੱਤਰ ਹੋ ਕੇ ਸੜਕ ਤੇ ਮਿੱਟੀ ਪਾਉਣ ਦਾ ਕੰਮ ਕੀਤਾ। ਪਿੰਡ ਜਕੜਮਾਜਰਾ ਦੀ ਨੌਜੁਆਨ ਸਭਾ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਇਕੱਤਰ ਹੋ ਕੇ ਸੜਕ ਵਿਚਲੇ ਡੂੰਘੇ ਟੋਇਆਂ ਨੂੰ ਮਿੱਟੀ ਨਾਲ ਭਰਿਆ ਤਾਂ ਜੋ ਰਾਹਗੀਰਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਕੁਝ ਰਾਹਤ ਮਿਲ ਸਕੇ। ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੜਕ ਦੀ ਖਸਤਾ ਹਾਲਤ ਨੂੰ ਵੇਖਦਿਆਂ ਤੁਰੰਤ ਇਸ ਦੇ ਨਵ ਨਿਰਮਾਣ ਦਾ ਕੰਮ ਕਰਵਾਇਆ ਜਾਵੇ ਤਾਂ ਜੋ ਲੋਕਾਂ ਦੀ ਸਮੱਸਿਆ ਦਾ ਪੁਖਤਾ ਹੱਲ ਹੋ ਸਕੇ। ਗੁਰਦੀਪ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਅਮਰਿੰਦਰ ਸਿੰਘ, ਨਰਿੰਦਰ ਸਿੰਘ, ਹਰਭਗਵਾਨ ਸਿੰਘ, ਤੇਜਿੰਦਰ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ (ਜੀਤੀ), ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਅੰਮ੍ਰਿਤ ਸਿੰਘ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਦਲਵੀਰ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਸਤਵੀਰ ਸਿੰਘ, ਸਤਵਿੰਦਰ ਸਿੰਘ, ਪਰਮਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਨੌਜੁਆਨਾਂ ਨੇ ਖਸਤਾਹਾਲ ਸੜਕ ‘ਤੇ ਮਿੱਟੀ ਪਾਈ



