ਜਲੰਧਰ 14 ਸਤੰਬਰ (ਪੰਜਾਬ ਟਾਇਮਜ਼ ਬਿਊਰੋ)-ਜਲੰਧਰ ਦੇ ਨਵੇਂ ਡਵੀਜ਼ਨਲ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਜਸਪਿੰਦਰ ਸਿੰਘ ਨੇ ਅੱਜ ਜੀ.ਐਸ.ਟੀ ਭਵਨ ਵਿਖੇ ਆਪਣਾ ਅਹੁਦਾ ਸੰਭਾਲਿਆ । ਅਹੁਦਾ ਸੰਭਾਲਣ ਤੋਂ ਬਾਅਦ ਆਪਣੀਆਂ ਪਿਹਲ ਕਦਮੀਆਂ ਦਾ ਜ਼ਿਕਰ ਕਰਦਿਆਂ ਡਵੀਜ਼ਨਲ ਆਬਕਾਰੀ ਤੇ ਕਰ ਕਮਿਸ਼ਨਰ ਨੇ ਕਿਹਾ ਕਿ ਉਨਾਂ ਦੀ ਸਭ ਤੋਂ ਪਹਿਲੀ ਤੇ ਮਹੱਤਵਪੂਰਨ ਪਹਿਲ ਕਦਮੀ ਇਹ ਹੀ ਹੋਵੇਗੀ ਕਿ ਵਿਭਾਗ ਦੇ ਕੰਮ ਕਾਜ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਦਿਆਂ ਟੈਕਸ ਚੋਰੀ ਨੂੰ ਨੱਥ ਪਾਈ ਜਾ ਸਕੇ। ਸ੍ਰੀ ਜਸਪਿੰਦਰ ਸਿੰਘ ਨੇ ਕਿਹਾ ਕਿ ਕਰ ਪ੍ਰਾਪਤੀ ਨੂੰ ਯਕੀਨੀ ਬਣਾਉਣ ਦੇ ਲਈ ਸਬੰਧਤ ਕਦਮ ਚੁੱਕੇ ਜਾਣ ਦੇ ਨਾਲ ਨਾਲ ਵਿਭਾਗ ਵਲੋਂ ਪੂਰੀ ਚੌਕਸੀ ਵਕਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਵਿਭਾਗ ਦੇ ਕੰਮ ਕਾਜ ਨੂੰ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਉਣ ਲਈ ਪੂਰੀ ਪਾਰਦਰਸ਼ਤਾ ਵਰਤੀ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਜਸਪਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਵਪਾਰੀਆਂ ਨੂੰ ਹਰ ਕੀਮਤ ਤੇ ਆਸਾਨ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਵੀਜ਼ਨਲ ਆਬਕਾਰੀ ਤੇ ਕਰ ਕਮਿਸ਼ਨਰ ਨੇ ਕਿਹਾ ਕਿ ਜੀ.ਐਸ.ਟੀ ਤਹਿਤ ਨਵੀਂ ਟੈਕਸ ਪ੍ਰਣਾਲੀ ਦੇ ਲਾਭਾਂ ਬਾਰੇ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਜਾਗਰੂਕ ਕਰਨ ਦੇ ਲਈ ਵੀ ਵਿਭਾਗ ਵਲੋਂ ਹਰ ਹੀਲਾ ਵਰਤਿਆਂ ਜਾਵੇਗਾ।
ਟੈਕਸ ਚੋਰੀ ਨੂੰ ਨੱਥ ਪਾਉਣਾ ਪਹਿਲੀ ਪ੍ਰਾਥਮਿਕਤਾ : ਡਵੀਜ਼ਨਲ ਆਬਕਾਰੀ ਤੇ ਕਰ ਕਮਿਸ਼ਨਰ



