ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂੁ ਨਾਨਕ ਦੇਵ ਜੀ ਦਾ ਪਾਵਨ ਜੋਤੀ ਜੋਤਿ ਦਿਹਾੜਾ ਅੱਜ ਗੁ: ਸ਼ੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰਨ ਸ਼ਰਧਾ ਤੇ ਸਤਿਕਾਰ ਸਾਹਿਤ ਮਨਾਇਆ ਗਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ, ਧਾਰਮਿਕ ਜਥੇਬੰਦੀਆਂ, ਇਸਤਰੀ ਸਤਸੰਗ ਸਭਾਵਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਗਏ ਇਸ ਸਮਾਗਮ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ ਅਤੇ ਹਜੂਰੀ ਰਾਗੀ ਭਾਈ ਧਰਮਵੀਰ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਤਖਤ ਸਾਹਿਬ ਦੇ ਹੈਡ ਗ੍ਰੰਥੀ ਅਤੇ ਜਥੇਦਾਰ ਸੰਤੋਖ ਸਿੰਘ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾ ਬਾਰੇ ਚਾਨਣਾਂ ਪਾਇਆ ਅਤੇ ਭਾਈ ਕਿਸ਼ੋਰ ਸਿੰਘ ਬੰਗੜ ਦੇ ਢਾਡੀ ਜਥੇ ਅਤੇ ਸਤਨਾਮ ਸਿੰਘ ਦਰਦੀ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋ ਲੰਗਰ ਦੀ ਸੇਵਾ ਨਿਭਾਈ ਗਈ। ਇਸ ਮੋਕੇ ਉਕਤ ਤੋਂ ਇਲਾਵਾ ਤਖਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਮੈਨੇਜਰ ਰਣਜੀਤ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਸੁਰਜੀਤ ਸਿੰਘ ਸੂਚਨਾ ਅਫਸਰ, ਮਨਜਿੰਦਰ ਸਿੰਘ ਬਰਾੜ, ਮਾਤਾ ਗੁਰਚਰਨ ਕੌਰ, ਜਥੇਦਾਰ ਰਾਮ ਸਿੰਘ, ਸਰੂਪ ਸਿੰਘ, ਭੁਪਿੰਦਰ ਸਿੰਘ ਆਰ.ਕੇ, ਦਵਿੰਦਰ ਸਿੰਘ ਰਾਣਾ, ਮਾਸਟਰ ਹਰਜੀਤ ਸਿੰਘ ਅਚਿੰਤ, ਰਣਬੀਰ ਸਿੰਘ ਕਲੋਤਾ, ਗੁਰਨਾਮ ਸਿੰਘ ਠੇਕੇਦਾਰ, ਜਸਵੀਰ ਸਿੰਘ ਆਦਿ ਹਾਜਰ ਸਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ



