Skip to content
Independent perspectives. Global stories.
BREAKING

ਕਾਂਗਰਸ ਸਰਕਾਰ ਦੇ ਛੇ ਮਹੀਨੇ ਦੀਆਂ ਨਕਾਮੀਆਂ ਗਿਣਾਉਣ ਲਈ ਭਾਜਪਾਈਆਂ ਨੇ ਲਾਇਆ ਜ਼ਿਲ੍ਹਾ ਪੱਧਰੀ ਧਰਨਾ

Share this story

ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 16 ਸਤੰਬਰ (ਸੁਰਿੰਦਰ ਚੱਠਾ)-ਅੱਜ ਘਾਹ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਭਾਜਪਾ ਨੇ ਜਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿੱਚ ਸਰਕਾਰ ਖਿਲਾਫ ਰੋਸਮਈ ਧਰਨਾ ਦਿੱਤਾ। ਜਿਸ ਵਿੱਚ ਜਿਲ੍ਹੇ ਭਰ ਦੇ ਭਾਜਪਾ ਆਗੁੂਆਂ ਨੇ ਸਿਰਕਤ ਕੀਤੀ। ਬੁਲਾਰਿਆ ਨੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਅਤੇ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਇੱਕ ਵੀ ਵਾਅਦਾ ਪੂਰਾ ਨਾ ਕਰਨ ਦੇ ਖਿਲਾਫ ਰੱਜ ਕੇ ਭੜਾਸ ਕੱਢੀ। ਕਿਸਾਨ ਵਪਾਰੀਆਂ ਅਤੇ ਮਜਦੂਰਾਂ ਨਾਲ ਅਨੇਕਾਂ ਲੁਭਾਉਣੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬੀਆਂ ਦਾ ਭਗੌੜਾ ਦੱਸਦਿਆਂ ਉਨ੍ਹਾਂ ਨੂੰ ਪਾਣੀ ਪੀ ਪੀ ਕੋਸਿਆ। ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਅਤੇ ਪੰਜਾਬ ਦੇ ਘਰ ਘਰ ਵਿੱਚ ਸਰਕਾਰੀ ਨੌਕਰੀ ਦੇਣ ਦਾ ਝਾਂਸਾ ਦੇ ਕੇ ਪੰਜਾਬੀਆਂ ਦੀਆਂ ਵੋਟਾਂ ਬਟੌਰਨ ਵਾਲੀ ਕਾਂਗਰਸ ਪਾਰਟੀ ਨੂੰ ਵਿਸ਼ਵਾਸ਼ਘਾਤੀ ਅਤੇ ਗੈਰ ਜਿੰਮੇਦਾਰ ਦੱਸਿਆ ਗਿਆ। ਜਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਮੋਰਚੇ ਤੇ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦੇ ਲੋਕਾਂ ਦਾ ਸਰਕਾਰ ਪ੍ਰਤੀ ਮੋਹ ਭੰਗ ਹੋ ਚੁੱਕਾ ਹੈ। ਅੱਜ ਲੋਕ ਅਕਾਲੀ ਭਾਜਪਾ ਦੇ ਸਮੇ ਨੂੰ ਯਾਦ ਕਰਦੇ ਹਨ। ਜਦੋਂ ਪੰਜਾਬ ਵਿੱਚ ਲੋਕਾਂ ਦੀ ਆਪਣੀ ਸਰਕਾਰ ਹੁੰਦੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਤਾਂ ਆਪਣੇ ਵਰਕਰਾਂ ਦੇ ਅਤੇ ਆਗੂਆਂ ਦੇ ਕੰਮ ਨਹੀਂ ਆਉਂਦੇ, ਉਹ ਆਮ ਲੋਕਾਂ ਦੇ ਕੰਮ ਕਿਵੇਂ ਆ ਸਕਦੇ ਹਨ। ਇਸ ਸਮੇਂ ਮੀਟਿੰਗ ਨੂੰ ਮੰਡਲ ਪ੍ਰਧਾਨ ਬਰੀਵਾਲਾ ਸੁਖਦੇਵ ਸਿੰਘ ਬੁੱਟਰ, ਰਵਿੰਦਰ ਕਟਾਰੀਆ, ਸੰਦੀਪ ਗਿਰਧਰ, ਪਵਿੱਤਰ ਸਿੰਘ, ਕੁਲਦੀਪ ਸਿੰਘ ਭੰਗਵਾਲਾ ਪ੍ਰਧਾਨ ਕਿਸਾਨ ਮੋਰਚਾ ਪੰਜਾਬ, ਗਗਨਦੀਪ ਸਿੰਘ, ਅੰਗਰੇਜ਼ ਉੜਾਂਗ, ਜਗਦੀਸ਼ ਸ਼ਰਮਾ, ਹਰਪਾਲ ਬੇਦੀ ਪ੍ਰਧਾਨ ਨਗਰ ਕੌਸਲ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਸਰਬਜੀਤ ਕੌਰ ਨੇ ਵੀ ਸੰਬੋਧਨ ਕੀਤਾ। ਸਾਰੇ ਬੁਲਾਰਿਆ ਨੇ ਕਾਂਗਰਸ ਸਰਕਾਰ ਦੇ ਛੇ ਮਹੀਨਿਆਂ ਵਿੱਚ ਆਮ ਲੋਕਾਂ ਨੂੰ ਹੋਈਆਂ ਪ੍ਰੇਸ਼ਾਨੀਆਂ ਦਾ ਹਵਾਲਾ ਵੀ ਦਿੱਤਾ। ਮੰਡਲ ਬਰੀਵਾਲਾ ਤੋਂ ਸਤਪਾਲ ਸ਼ਰਮਾ ਦੀ ਅਗਵਾਈ ਵਿੱਚ ਵੱਡਾ ਜੱਥਾ ਧਰਨੇ ਵਿੱਚ ਸ਼ਾਮਿਲ ਹੋਇਆ। ਇਸ ਸਮੇਂ ਅਮਰੀਕ ਸਿੰਘ ਖੁਰਮੀ, ਰਾਹੁਲ ਸ਼ਰਮਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਸ਼ਾਮਿਲ ਸਨ।

WRITTEN BY