Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਮੈਨੇਜਰ ਚਰਨ ਸਿੰਘ ਦੀ ਮੌਤ ’ਤੇ ਸਿੰਘ ਸਾਹਿਬ ਅਤੇ ਹੋਰ ਸਖ਼ਸ਼ੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Share this story

ਤਲਵੰਡੀ ਸਾਬੋ, 17 ਸਤੰਬਰ (ਰਾਮ ਰੇਸ਼ਮ ਨਥੇਹਾ)-ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਤੌਰ ਮੈਨੇਜਰ ਸੇਵਾ ਨਿਭਾਅ ਰਹੇ ਚਰਨ ਸਿੰਘ ਦੇ ਅਚਾਨਕ ਅਕਾਲ ਚਲਾਣੇ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਇਲਾਕੇ ਦੀਆਂ ਸਖ਼ਸ਼ੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸੱਚਖੰਡ ਵਾਸੀ ਮੈਨੇਜਰ ਚਰਨ ਸਿੰਘ, ਜ਼ਿੰਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਤਖ਼ਤ ਦਮਦਮਾ ਸਾਹਿਬ ਵਿਖੇ ਵੀ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਈਆਂ, ਦੇ ਕੱਲ੍ਹ ਅਚਾਨਕ ਹੋਏ ਅਕਾਲ ਚਲਾਣੇ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਮੈਨੇਜਰ ਕਰਨ ਸਿੰਘ, ਮੋਹਨ ਸਿੰਘ ਬੰਗੀ, ਅਮਰੀਕ ਸਿੰਘ ਕੋਟਸ਼ਮੀਰ, ਗੁਰਪ੍ਰੀਤ ਸਿੰਘ ਝੱਬਰ (ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ), ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਛੋਟਾ ਸਿੰਘ ਤੇ ਬਾਬਾ ਕਾਕਾ ਸਿੰਘ, ਸਾਬਕਾ ਅਕਾਲੀ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸੀਨਅਰ ਕਾਂਗਰਸੀ ਆਗੂ ਗੁਰਤਿੰਦਰ ਸਿੰਘ ਰਿੰਪੀ ਤੇ ਬਰਿੰਦਰ ਮਹੇਸ਼ਵਰੀ, ਸਾਬਕਾ ਹਲਕਾ ਇੰਚਾਰਜ ਬਲਬੀਰ ਸਿੰਘ ਸਿੱਧੂ, ਸੇਵਾ ਮੁਕਤ ਸਕੱਤਰ ਭਾਈ ਭਰਪੂਰ ਸਿੰਘ ਆਦਿ ਮੋਹਤਵਰਾਂ ਤੋਂ ਇਲਾਵਾ ਤਖ਼ਤ ਸਾਹਿਬ ਦੇ ਸਟਾਫ਼ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੰਦਿਆਂ ਕਿਹਾ ਕਿ ਸਵਰਗੀ ਚਰਨ ਸਿੰਘ ਵੱਲੋਂ ਬੇਦਾਗ ਤੇ ਨਿੱਡਰਤਾ ਨਾਲ ਨਿਭਾਈਆਂ ਜਿੰਮੇਂਵਾਰੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

WRITTEN BY