ਜਲ਼ੰਧਰ, 17 ਸਤੰਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਵਿੱਚ ਅੱਸੂ ਮਹੀਨੇ ਦੀ ਸੰਗਰਾਂਦ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਇਸ ਸਮੇਂ ਗਿਆਨੀ ਅਜੀਤ ਸਿੰਘ ਜੀ ਰਤਨ ਨੇ ਅੱਸੂ ਮਹੀਨੇ ਸੰਬੰਧੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਹੁਕਮਨਾਮੇ ਉ¤ਪਰ ਚਾਨਣਾ ਪਾਉਂਦੇ ਹੋਏ ਸਮੂਹ ਸੰਗਤ ਨੂੰ ਅਕਾਲਪੁਰਖ ਜੀ ਦੇ ਨਾਮ ਸਿਮਰਨ ਨਾਲ ਜੁੜਣ ਦੀ ਅਪੀਲ ਕੀਤੀ।ਇਸ ਮੌਕੇ ਭਾਈ ਸੁਖਜਿੰਦਰ ਸਿੰਘ (ਬਾਬਾ ਬਕਾਲਾ) ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰ ਸਾਹਿਬਾਨ ਸ. ਮੋਹਿੰਦਰਜੀਤ ਸਿੰਘ, ਸ. ਕੰਵਲਜੀਤ ਸਿੰਘ ਕੋਛੜ, ਸ. ਸੁਰਜੀਤ ਸਿੰਘ ਅਰੋੜਾ, ਸ. ਪਰਮਪ੍ਰੀਤ ਸਿੰਘ ਸੋਨੂੰ, ਸ. ਕੁਲਤਾਰਨ ਸਿੰਘ ਅਨੰਦ, ਸ. ਐਚ.ਐਸ.ਭਸੀਨ, ਸ. ਤੇਜਦੀਪ ਸਿੰਘ ਸੇਠੀ, ਡਾ. ਐਚ. ਐਮ. ਹੁਰੀਆ, ਸ. ਤੇਜਦੀਪ ਸਿੰਘ ਸੇਠੀ, ਸ. ਗਗਨਦੀਪ ਸਿੰਘ ਸੇਠੀ, ਸ.ਭੁਪਿੰਦਰ ਸਿੰਘ, ਸ.ਗੁਰਬੀਰ ਸਿੰਘ ਅਤੇ ਸ਼ਹਿਰ ਦੀਆਂ ਪ੍ਰੱਮੁਖ ਹਸਤੀਆਂ ਨੇ ਸੰਗਤਾਂ ਵਿਚ ਹਾਜ਼ਰੀ ਭਰੀ। ਸਵੇਰ ਦੇ ਦੀਵਾਨ ਦੀ ਸਮਾਪਤੀ ਤੋਂ ਬਾਅਦ ਚਾਹ ਦਾ ਲੰਗਰ ਅਤੇ ਸ਼ਾਮ ਦੇ ਦੀਵਾਨ ਵਿੱਚ ਗੁਰੂ ਕਾ ਲੰਗਰ ਅਤੂੱਟ ਵਰਤਾਇਆ ਗਿਆ।
ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਵਿਸ਼ੇਸ਼ ਦੀਵਾਨ



