Skip to content
Independent perspectives. Global stories.
BREAKING

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ਼ੁਰੂ ਕੀਤਾ ਗਿਆ ਸਫ਼ਾਈ ਪੰਦਰਵਾੜਾ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

Share this story

ਪਟਿਆਲਾ, 18 ਸਤੰਬਰ- ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ਯੂ.ਜੀ.ਸੀ., ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 1 ਸਤੰਬਰ ਤੋਂ 15 ਸਤੰਬਰ ਤੱਕ ਮਨਾਏ ਗਏ ਸਫ਼ਾਈ ਪੰਦਰਵਾੜੇ ਦੀ ਸਮਾਪਤੀ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂ.ਬੀ.ਐਸ. ਦੇ ਰਿਟਾਇਡ ਪ੍ਰੋਫੈਸਰ ਡਾ. ਕੇ.ਕੇ. ਉਪਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਫ਼ਾਈ ਪੰਦਰਵਾੜੇ ਦੌਰਾਨ ਕਾਲਜ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਡਾ. ਕੇ. ਕੇ. ਉਪਲ ਅਤੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਵੱਲੋਂ ਸਰਟੀਫਿਕੇਟ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ, ਡਾ. ਧਰਮਿੰਦਰ ਸਿੰਘ ਉਭਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਜੀਵਨ ਵਿੱਚ ਸਫ਼ਾਈ ਦੀ ਅਹਿਮੀਅਤ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਸਰੀਰਕ ਤੰਦਰੁਸਤੀ ਲਈ ਚੰਗੀ ਖ਼ੁਰਾਕ ਦੇ ਨਾਲ ਸਾਨੂੰ ਸਾਫ਼-ਸਫ਼ਾਈ ਰੱਖਣ ਦੀ ਆਦਤ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਸੀਂ ਇੱਕ ਸਾਫ਼-ਸੁਥਰੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕੀਏ। ਕਾਲਜ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਸਪਨਾ, ਡਾ. ਜਗਤਾਰ ਸਿੰਘ ਅਤੇ ਪ੍ਰੋ. ਦਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਫ਼ਾਈ ਪੰਦਰਵਾੜਾ ਮੁਹਿੰਮ ਅਧੀਨ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਅਤੇ ਕਾਲਜ ਦੇ ਸਮੂਹ ਵਿਦਿਆਰਥੀਆਂ ਵੱਲੋਂ ਕਾਲਜ ਅਤੇ ਗਰਲਜ਼ ਹੋਸਟਲ ਦੀ ਸਫ਼ਾਈ ਕਰਨ ਦੇ ਨਾਲ-ਨਾਲ, ਜਨਤਕ ਸਥਾਨਾਂ ਦੇ ਸਫ਼ਾਈ ਪ੍ਰਬੰਧਾਂ ਦਾ ਮੁਆਇਨਾ ਵੀ ਕੀਤਾ ਗਿਆ। ਇਸ ਲੜੀ ਤਹਿਤ ਕਾਲਜ ਦੇ ਗਰਲਜ਼ ਹੋਸਟਲ ਦੇ ਕਮਰਿਆਂ ਦੀ ਸਫ਼ਾਈ ਦਾ ਮੁਆਇਨਾ ਕਰਨ ਉਪਰੰਤ ਸਭ ਤੋਂ ਸਾਫ਼-ਸੁਥਰੇ ਕਮਰੇ ਵਾਲੀਆਂ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਐਮ.ਐਸਸੀ. ਐਗਰੀਕਲਚਰ ਭਾਗ ਦੂਜਾ, ਬੀ.ਐਸਸੀ. ਨਾਨ-ਮੈਡੀਕਲ ਭਾਗ ਪਹਿਲਾ ਅਤੇ ਬੀ.ਐਸਸੀ. ਮੈਥੇਮੈਟਿਕਸ ਭਾਗ ਪਹਿਲਾਂ ਦੇ ਕਮਰਿਆਂ ਦੀਆਂ ਵਿਦਿਆਰਥਣਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਲੇਖ ਲਿਖਣ ਮੁਕਾਬਲੇ ਵਿੱਚ ਬੀ.ਵਾਕ. ਭਾਗ ਤੀਜਾ (ਫੂਡ ਪ੍ਰੋਸੈਸਿੰਗ) ਦੇ ਵਿਦਿਆਰਥੀ ਕੁਸ਼ਾਮਰ ਗੁਪਤਾ ਨੇ ਪਹਿਲਾ, ਬੀ.ਏ.ਭਾਗ ਦੂਜਾ ਦੀ ਵਿਦਿਆਰਥਣ ਅਰਸ਼ਮਹਿਕ ਤੇ ਐਮ.ਕਾਮ. ਭਾਗ ਪਹਿਲਾ ਦੀ ਵਿਦਿਆਰਥਣ ਮੁਸਕਾਨ ਨੇ ਦੂਜਾ ਸਥਾਨ ਅਤੇ ਬੀ.ਏ. ਆਨਰਜ਼ (ਸੋਸ਼ਲ ਸਾਇੰਸ) ਭਾਗ ਪਹਿਲਾ ਦੀ ਵਿਦਿਆਰਥਣ ਨਿਸ਼ਿਕਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਭਾਸ਼ਣ ਕਲਾ ਮੁਕਾਬਲੇ ਵਿਚ ਬੀ.ਏ. ਭਾਗ ਤੀਜਾ ਦੇ ਅਨਮੋਲ ਨੇ ਪਹਿਲਾ ਸਥਾਨ ਹਾਸਲ ਕੀਤਾ। ਡਾ. ਜਗਤਾਰ ਸਿੰਘ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ. ਵੱਲੋਂ ਬਾਖ਼ੂਬੀ ਮੰਚ ਦਾ ਸੰਚਾਲਨ ਅਤੇ ਸਭ ਦਾ ਧੰਨਵਾਦ ਕੀਤਾ ਗਿਆ।

WRITTEN BY