ਧੂਰੀ, 18 ਸਤੰਬਰ (ਸੰਨੀ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਅਤੇ ਸੀਨੀਅਰ ਆਗੂ ਡਾ. ਅਨਵਰ ਭਸੌੜ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਾਰਟੀ ਵੱਲੋਂ ਕਿਸਾਨਾਂ ਨੂੰ ਬਚਾਉਣ ਲਈ 20 ਸਤੰਬਰ ਨੂੰ ਸਵੇਰੇ 11 ਵਜੇ ਮਾਨ ਰਿਜੋਰਟਸ, ਕੋਟਕਪੁਰਾ ਵਿਖੇ ਵਿਸ਼ਵਾਸ਼ਘਾਤ ਪਰਦਾਫਾਸ਼ ਬੈਨਰ ਹੇਠ ਵਿਸ਼ਾਲ ਕਿਸਾਨ ਸੰਮੇਲਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਲੋਕਾਂ ਨੂੰ ਵੱਡੀ ਗਿਣਤੀ ਚ ਸੰਮੇਲਨ ਚ ਪੁੱਜਣ ਦੀ ਅਪੀਲ ਕਰਦਿਆਂ ਕੈਪਟਨ ਸਰਕਾਰ ਨੂੰ ਹਰ ਮੁਹਾਜ਼ ਤੇ ਅਸਫਲ ਦੱਸਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸਾਨਾਂ ਦੇ ਕਰਜ਼ੇ ਮੁਆਫ, ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਘਰ-ਘਰ ਨੌਕਰੀਆਂ ਦੇਣ ਦੇ ਕੀਤੇ ਗਏ ਵਾਅਦਿਆਂ ’ਚੋਂ ਕੋਈ ਵੀ ਵਾਅਦਾ ਕਰਨ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਸਫਲ ਸਾਬਿਤ ਹੋਈ ਹੈ।
‘ਆਪ’ ਵੱਲੋਂ ਵਿਸ਼ਾਲ ਕਿਸਾਨ ਸੰਮੇਲਨ 20 ਨੂੰ ਕੋਟਕਪੁਰਾ ਵਿਖੇ : ਘੁੱਲੀ



