Skip to content
Independent perspectives. Global stories.
BREAKING

ਬੀਬਾ ਹਰਸਿਮਰਤ ਕੌਰ ਬਾਦਲ ਨੇ ਜਗਸੀਰ ਕਲਿਆਣ ਨਾਲ ਮਾਤਾ ਦੇ ਦੇਹਾਂਤ ਦਾ ਦੁੱਖ ਸਾਂਝਾ ਕੀਤਾ

Share this story

ਨਥਾਣਾ, 18 ਸਤੰਬਰ (ਇੰਦਰਜੀਤ, ਚਰਨਜੀਤ ਨਥਾਣਾ)- ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੇ ਕੌਮੀ ਸਕੱਤਰ ਜਗਸੀਰ ਸਿੰਘ (ਜੱਗਾ) ਕਲਿਆਣ ਦੀ ਮਾਤਾ ਮੁਕੰਦ ਕੌਰ ਦੇ ਦੇਹਾਂਤ ਹੋਣ ਤੇ ਉਨ੍ਹਾਂ ਦੇ ਘਰ ਆ ਕੇ ਦੁੱਖ ਸਾਂਝਾ ਕੀਤਾ। ਬੀਬਾ ਬਾਦਲ ਨੇ ਇਸ ਦੁੱਖ ਦੀ ਘੜੀ ਵਿੱਚ ਜਗਸੀਰ ਕਲਿਆਣ ਨੂੰ ਰੱਬ ਦਾ ਭਾਣਾ ਮੰਨਣ ਲਈ ਕਹਿੰਦੇ ਹੋਏ ਕਿਹਾ ਕਿ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਉਨ੍ਹਾਂ ਨਾਲ ਹੈ । ਉਨ੍ਹਾਂ ਰੱਬ ਅੱਗੇ ਅਰਦਾਸ ਕੀਤੀ ਕਿ ਮਾਤਾ ਮੁਕੰਦ ਕੌਰ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਬਖਸ਼ੇ। ਅੱਗੇ ਬੀਬਾ ਬਾਦਲ ਨੇ ਕਿਹਾ ਕਿ ਮਾਤਾ ਜੀ ਦੇ ਦਿੱਤੇ ਚੰਗੇ ਸੰਸਕਾਰਾਂ ਕਰਕੇ ਹੀ ਅੱਜ ਜਗਸੀਰ ਕਲਿਆਣ ਅਕਾਲੀ ਦਲ ਪਾਰਟੀ ਨਾਲ ਜੁੜ ਕੇ ਲੋਕ ਭਲਾਈ ਦੇ ਕੰਮਾਂ ਲਈ ਪੂਰੇ ਤਨ ਮਨ ਨਾਲ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ ਜਿਸ ਦਾ ਪਾਰਟੀ ਸਨਮਾਨ ਕਰਦੀ ਹੈ। ਜ਼ਿਕਰਯੋਗ ਹੈ ਕਿ ਜਗਸੀਰ ਸਿੰਘ ਕਲਿਆਣ ਦੀ ਮਾਤਾ ਮੁਕੰਦ ਕੌਰ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਬੀਬਾ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਜ਼ਿਲ੍ਹਾਂ ਪ੍ਰੀਸ਼ਦ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਮੰਤਰੀ ਬੀਬੀ ਪਰਮਜੀਤ ਕੌਰ ਗੁਲਸ਼ਨ ਤੇ ਹੋਰ ਕਈ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਰਕਰ ਨੇ ਵੀ ਜਗਸੀਰ ਕਲਿਆਣ ਨਾਲ ਦੁੱਖ ਸਾਂਝਾ ਕੀਤਾ।

WRITTEN BY