ਸ਼ੇਰਪੁਰ, 18 ਸਤੰਬਰ (ਧੀਰਜ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਿੰਡ ਟਿੱਬਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਆਗੂ ਹਰਬੰਸ ਸਿੰਘ ਟਿੱਬਾ ਨੇ ਕਿਹਾ ਕਿ 22 ਸਤੰਬਰ ਨੂੰ ਕਿਸਾਨ ਜੰਥੇਬੰਦੀਆਂ ਵੱਲੋਂ ਮੋਤੀ ਮਹਿਲ ਅੱਗੇ ਵੱਡਾ ਧਰਨਾ ਦਿੱਤਾ ਜਾ ਰਿਹਾ ਹੈ ਉਸਦੇ ਸਬੰਧ ਵਿਚ ¦ਗਰ ਲਈ ਰਾਸਨ ਇੱਕਠਾ ਕੀਤਾ ਜਾ ਰਿਹਾ ਹੈ। ਇਸ ਮੋਕੇ ਆਗੂਆਂ ਨੇ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਪਟਿਆਲਾ ਪੁੱਜਣ ਲਈ ਲਾਮਬੰਦ ਕੀਤਾ। ਇਸ ਮੌਕੇ ਟਿੱਬਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਧਰਨੇ ਤੋਂ ਕਿਸਾਨਾਂ ਨੂੰ ਰੋਕਣ ਲਈ ਫੜੋ ਫੜੀ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਰੋਕਾਂ ਦੇ ਬਵਾਜੂਦ ਕਿਸਾਨਾਂ ਨੂੰ ਰੋਕ ਨਹੀ ਸਕੇਗੀ । ਇਸ ਮੋਕੇ ਗੁਰਦੇਵ ਸਿੰਘ, ਬੂਟਾ ਸਿੰਘ ਗੰਡੇਵਾਲ, ਹਰਦਿਆਲ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਨਿਰਮਲ ਸਿੰਘ, ਸਿੰਦਰਪਾਲ ਸਿੰਘ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ, ਬਲਵੀਰ ਸਿੰਘ, ਭੋਲਾ ਸਿੰਘ, ਜਗਦੇਵ ਸਿੰਘ, ਪਾਲ ਸਿੰਘ, ਗੁਰਦੀਪ ਸਿੰਘ, ਸੇਰ ਸਿੰਘ ਆਦਿ ਆਗੂ ਮੌਜੂਦ ਸਨ।
ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ 22 ਨੂੰ ਪਟਿਆਲਾ ਧਰਨੇ ’ਚ ਪੁੱਜਣ ਲਈ ਲਾਮਬੰਦ ਕੀਤਾ



