Skip to content
Independent perspectives. Global stories.
BREAKING

ਕਿਸਾਨ ਵਾਤਾਵਰਨ ਦੀ ਰਖਵਾਲੀ ਲਈ ਵੀ ਅੱਗੇ ਆਉਣ- ਜਸਬੀਰ ਸਿੰਘ

Share this story

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ

ਜਮਸੇਰ ਖਾਸ – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਾਤਾਵਰਣ ਦੀ ਰਖਵਾਲੀ ਵਿੱਚ ਵੱਡਮੁੱਲੇ ਯੋਗਦਾਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਉਂ ਜੋ ਇਸ ਨਾਲ ਜਿਥੇ ਵਾਤਾਵਰਣ ਵੱਡੀ ਪੱਧਰ ’ਤੇ ਪ੍ਰਦੂਸ਼ਿਤ ਹੁੰਦਾ ਹੈ ਉਥੇ ਹੀ ਧਰਤੀ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਹੁੰਦਾ ਹੈ। ਅੱਜ ਇਥੇ ਜਮਸ਼ੇਰ ਖਾਸ ਸਹਿਕਾਰੀ ਸਭਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਬੋਲਦਿਆਂ ਸ੍ਰੀ ਜਸਬੀਰ ਸਿੰਘ ਨੇ ਕਿਹਾ ਕਿ ਵਰਤਮਾਨ ਸਮੇਂ ਵਾਤਾਵਰਣ ਦੀ ਰਖਵਾਲੀ ਸਭ ਤੋਂ ਵੱਡਾ ਮੁੱਦਾ ਹੈ ਅਤੇ ਦੇਸ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਵਾਲੇ ਕਿਸਾਨ ਹੁਣ ਵਾਤਾਵਰਣ ਸੰਭਾਲ ਲਈ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਸੱਦਾ ਦਿੱਤਾ ਕਿ ਉਹ ਕੋਆਪਰੇਟਿਵ ਸੁਸਾਇਟੀ ਦੁਆਰਾ ਪ੍ਰਦਾਨ ਕੀਤੇ ਜਾਂਦੇ ਖੇਤੀ ਸੰਦਾਂ ਦੀ ਵਰਤੋਂ ਕਰਨ ਕਿਉਂ ਜੋ ਸਭਾ ਵਲੋਂ ਹਰ ਤਰ੍ਹਾਂ ਦੀ ਮਸ਼ੀਨਰੀ ਬਹੁਤ ਹੀ ਵਾਜਿਬ ਰੇਟਾਂ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਧਿਕਾਰੀ ਡਾ.ਬਲਵਿੰਦਰ ਸਿੰਘ ਛੀਨਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਖੇਤਾਂ ਵਿਚ ਵਹਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਨੂੰ ਵੀ ਤੰਦਰੁਸਤ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਰਾਲੀ ਨੁੰ ਖੇਤਾਂ ਵਿੱਚ ਹੀ ਕੁਤਰਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਚੋਖਾ ਵਾਧਾ ਹੁੰਦਾ ਹੈ। ਖੇਤੀਬਾੜੀ ਵਿਭਾਗ ਤੋਂ ਡਾ.ਨਰੇਸ਼ ਗੁਲਾਟੀ ਤੇ ਹੋਰ ਅਧਿਕਾਰੀਆਂ ਨੇ ਵੀ ਸੰਬੋਧਨ ਕੀਤਾ।

WRITTEN BY