Skip to content
Independent perspectives. Global stories.
BREAKING

ਅਕਾਲੀ-ਭਾਜਪਾ ਦਾ ਸਾਂਝਾ ਵਫਦ ਅੱਜ ਭਾਰਤੀ ਮੁੱਖ ਚੋਣ ਕਮਿਸ਼ਨ ਨੂੰ ਦਿੱਲੀ ’ਚ ਮਿਲੇਗਾ

Share this story

ਗੁਰਦਾਸਪੁਰ ਜ਼ਿਲ੍ਹੇ ਵਿਚ ਸੀਨੀਅਰ ਆਗੂਆਂ ਖਿਲਾਫ ਦਰਜ ਕੀਤੇ ਗਏ ਝੂਠੇ ਕੇਸ ਰਦ ਕਰਵਾਉਣ ਦੀ ਮੰਗ ਕਰੇਗਾ

ਚੰਡੀਗੜ੍ਹ, 19 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਭਾਜਪਾ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦਾ ਇਕ ਉਚ ਪਧਰੀ ਸਾਂਝਾ ਵਫ਼ਦ ਕਲ੍ਹ ਦਿਲੀ ਵਿਖੇ ਭਾਰਤੀ ਮੁਖ ਚੋਣ ਕਮਿਸ਼ਨ ਨੂੰ ਮਿਲੇਗਾ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਖਿਲਾਫ ਦਰਜ ਕੀਤੇ ਝੂਠੇ ਕੇਸਾਂ ਦੀ ਉਚ ਪਧਰੀ ਜਾਂਚ ਅਤੇ ਉਹਨਾਂ ਖਿਲਾਫ ਐਫਆਈਆਰਜ਼ ਨੂੰ ਤੁਰੰਤ ਰਦ ਕੀਤੇ ਜਾਣ ਦੀ ਮੰਗ ਕਰੇਗਾ। ਇਸ ਵਫਦ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਨੁੰਮਾਇਦਗੀ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਨਰੇਸ਼ ਕੁਮਾਰ ਗੁਜਰਾਲ (ਸਾਰੇ ਲੋਕ ਸਭਾ ਮੈਂਬਰ), ਜਨਰਲ ਸਕਤਰ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਕਰਨਗੇ। ਦੂਜੇ ਪਾਸੇ ਭਾਜਪਾ ਵਿਚੋਂ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿਤਲ,ਸਾਂਸਦ ਸ਼ਵੇਤ ਮਲਿਕ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਇਸ ਵਫ਼ਦ ਦਾ ਹਿਸਾ ਹੋਣਗੇ।
ਇਸ ਬਾਰੇ ਚੰਡੀਗੜ੍ਹ ਵਿਚ ਪਾਰਟੀ ਦੇ ਮੁਖ ਦਫਤਰ ਤੋਂ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਅਗਸਤ 2017 ਅਤੇ 21 ਅਗਸਤ 2017 ਨੂੰ ਦੋ ਝੂਠੀਆਂ ਐਫਆਈਆਰਜ਼ ਦਰਜ ਕੀਤੀਆਂ ਗਈਆਂ ਸਨ। ਪਹਿਲੀ 58 ਨੰਬਰ ਐਫਆਈਆਰ 20 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ‘ਚ ਪੈਂਦੇ ਟਿਬਰ ਪੁਲਿਸ ਸਟੇਸ਼ਨ ਵਿਚ ਦਰਜ ਕੀਤੀ ਗਈ ਸੀ। ਇਹ ਐਫਆਈਆਰ ਸਾਬਕਾ ਮੰਤਰੀਆਂ ਸੁਚਾ ਸਿੰਘ ਲੰਗਾਹ, ਸੇਵਾ ਸਿੰਘ ਸੇਖਵਾਂ, ਸ਼ੁਗਰਫੈਡ ਦੇ ਚੇਅਰਮੈਨ ਸੁਖਬੀਰ ਸਿੰਘ ਵਲ੍ਹਾ, ਸਾਬਕਾ ਮੁਖ ਸੰਸਦੀ ਸਕਤਰ ਸ੍ਰੀ ਦੇਸ ਰਾਜ ਧੁਗਾ ਤੋਂ ਇਲਾਵਾ ਹੋਰ ਪਾਰਟੀ ਆਗੂਆਂ ਪਰਮਬੀਰ ਸਿੰਘ ਲੇਡੀ, ਰਤਨ ਸਿੰਘ, ਰਵਿੰਦਰ ਸਿੰਘ ਰਾਣਾ ਅਤੇ ਤਰਸੇਮ ਸਿੰਘ ਨਿਹੰਗ ਖ਼ਿਲਾਫ ਦਰਜ ਕੀਤੀ ਗਈ ਹੈ। ਦੂਜੀ 57 ਨਬਰ ਐਫਆਈਆਰ 21 ਅਗਸਤ ਨੂੰ ਭੈਣੀ ਮੀਆਂ ਖਾਨ ਪੁਲਿਸ ਸਟੇਸ਼ਨ ਵਿਚ ਦਰਜ ਕੀਤੀ ਗਈ ਸੀ। ਇਸ ਐਫਆਈਆਰ ਵਿਚ ਸੁਚਾ ਸਿੰਘ ਲੰਗਾਹ, ਸੇਵਾ ਸਿੰਘ ਸੇਖਵਾਂ, ਮਾਸਟਰ ਗੁਰਨਾਮ ਸਿੰਘ, ਕੰਵਲਪ੍ਰੀਤ ਸਿੰਘ, ਪਰਮਬੀਰ ਸਿੰਘ, ਗੁਰਿੰਦਰ ਸਿੰਘ, ਇਕਬਾਲ ਸਿੰਘ ਲਾਡੀ, ਲਾਲ ਸਰਪੰਚ, ਸੁਖਦੇਵ ਸਿੰਘ ਸਰਪੰਚ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਪਾਲਾ ਸਰਪੰਚ ਕਾਹਨੂੰਵਾਲ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਚੰਚਲ ਸਿੰਘ, ਅਮਰਜੀਤ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ, ਗੁਰਪ੍ਰਤਾਪ ਸਿੰਘ, ਦਿਲਬਾਗ ਸਿੰਘ, ਗੁਰਮੇਲ ਅਤੇ 250 ਅਣਪਛਾਤੇ ਵਿਅਕਤੀਆਂ ਦੇ ਨਾਂ ਸ਼ਾਮਿਲ ਹਨ।
ਡਾਕਟਰ ਚੀਮਾ ਨੇ ਦਸਿਆ ਕਿ ਸਤਾਧਾਰੀ ਕਾਂਗਰਸ ਪਾਰਟੀ ਦੇ ਨਿਰਦੇਸ਼ ਉਤੇ ਇਕ ਡੂੰਘੀ ਸਾਜ਼ਿਸ਼ ਤਹਿਤ ਇਹਨਾਂ ਆਗੂਆਂ ਖਿਲਾਫ ਕੇਸ ਦਰਜ ਕੀਤੇ ਗਏ ਹਨ ਤਾਂ ਕਿ ਗੁਰਦਾਸਪੁਰ ਲੋਕਾ ਸਭਾ ਜ਼ਿਮਨੀ ਚੋਣ ਦੇ ਚੋਣ ਪ੍ਰਚਾਰ ਮੌਕੇ ਇਹਨਾਂ ਨੂੰ ਗਿਰਫਤਾਰ ਕਰ ਲਿਆ ਜਾਵੇ। ਉਹਨਾਂ ਕਿਹਾ ਕਿ ਇਹ ਸਾਰੇ ਆਗੂ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਕਾਂਗਰਸ ਪਖੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਲੋਂ ਕੀਤੀ ਬੇਅਦਬੀ ਦਾ ਮੌਕਾ ਵੇਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਾਲ ਗਏ ਸਨ।
ਡਾਕਟਰ ਚੀਮਾ ਨੇ ਅਗੇ ਦਸਿਆ ਕਿ ਸਥਾਨਕ ਪੁਲਿਸ ਪ੍ਰਸਾਸ਼ਨ ਨੇ ਇਕ ਪਾਸੇ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣਾ ਧਾਰਮਿਕ ਫਰਜ਼ ਨਿਭਾਉਣ ਤੋਂ ਰੋਕਣ ਦੀ ਗਲਤੀ ਕੀਤੀ ਸੀ ਅਤੇ ਦੂਜੇ ਪਾਸੇ ਉਹਨਾਂ ਨੇ ਬਿਨਾਂ ਕਿਸੇ ਕਾਨੂੰਨ ਦੀ ਉਲੰਘਣਾ ਹੋਏ ਵਡੀ ਗਿਣਤੀ ਵਿਚ ਅਕਾਲੀ ਆਗੂਆਂ ਖਿਲਾਫ ਝੂਠੇ ਕੇਸ ਪਾ ਦਿਤੇ ਸਨ।
ਉਹਨਾਂ ਕਿਹਾ ਕਿ ਵਫਦ ਕਮਿਸ਼ਨ ਨੂੰ ਸਤਾਧਾਰੀ ਕਾਂਗਰਸ ਪਾਰਟੀ ਦੇ ਨਾਪਾਕ ਇਰਾਦਿਆਂ ਬਾਰੇ ਜਾਣੂ ਕਰਵਾਏਗਾ, ਜਿਸ ਨੇ ਅਕਾਲੀ ਆਗੂਆਂ ਨੂੰ ਚੋਣ ਮੁਹਿੰਮ ਤੋਂ ਦੂਰ ਰਖਣ ਲਈ ਉਹਨਾਂ ਵਿਰੁਧ ਝੂਠੇ ਕੇਸ ਪਾ ਦਿਤੇ ਹਨ ਤਾਂ ਕਿ ਜੇਕਰ ਉਹ ਚੋਣ ਪ੍ਰਚਾਰ ਕਰਨ ਤਾਂ ਉਹਨਾਂ ਨੂੰ ਗਿਰਫਤਾਰ ਕਰ ਲਿਆ ਜਾਵੇ।
ਡਾਕਟਰ ਚੀਮਾ ਨੇ ਕਿਹਾ ਕਿ ਇਹ ਸਾਰੇ ਤਥ ਚੋਣ ਕਮਿਸ਼ਨ ਦੇ ਨੋਟਿਸ ਵਿਚ ਲਿਆਂਦੇ ਜਾਣਗੇ ਅਤੇ ਦੋਹਾਂ ਪਾਰਟੀਆਂ ਵਲੋਂ ਇਕ ਲਿਖਤੀ ਮੈਮੋਰੰਡਮ ਵੀ ਦਿਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਕੋਲੋਂ ਨਿਰਪਖ ਜਾਂਚ ਅਤੇ ਸਾਰੀਆਂ ਐਫਆਈਆਰਜ਼ ਤੁਰੰਤ ਰਦ ਕੀਤੇ ਜਾਣ ਦੀ ਮੰਗ ਕਰਾਂਗੇ। ਇਸ ਦੇ ਨਾਲ ਹੀ ਆਪਣੇ ਸਿਆਸੀ ਆਕਾਵਾਂ ਨੁੰ ਖੁਸ਼ ਕਰਨ ਲਈ ਝੂਠੇ ਕੇਸ ਦਰਜ ਕਰਨ ਵਾਲੇ ਅਧਿਕਾਰੀਆਂ ਵਿਰੁਧ ਵੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਦਾਗੀ ਅਧਿਕਾਰੀਆਂ ਦੀ ਤੁਰੰਤ ਗੁਰਦਾਸਪੁਰ ਸੰਸਦੀ ਹਲਕੇ ਤੋਂ ਬਾਹਰ ਬਦਲੀ ਦੀ ਮੰਗ ਵੀ ਕੀਤੀ ਜਾਵੇਗੀ ਤਾਂ ਕਿ ਨਿਰਪਖ ਅਤੇ ਅਜ਼ਾਦ ਤਰੀਕੇ ਨਾਲ ਜ਼ਿਮਨੀ ਚੋਣ ਕਰਵਾਈ ਜਾ ਸਕੇ।

WRITTEN BY