Skip to content
Independent perspectives. Global stories.
BREAKING

ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਮਨੁੱਖੀ ਬਿਮਾਰੀਆਂ ਵੀ ਫੈਲਦੀਆਂ ਹਨ : ਘਣਸ਼ਿਆਮ ਥੋਰੀ

Share this story

ਬਰਨਾਲਾ, 19 ਸਤੰਬਰ (ਗਰੇਵਾਲ)-ਡਿਪਟੀ ਕਮਿਸ਼ਨਰ ਬਰਨਾਲਾ ਘਣਸ਼ਿਆਮ ਥੋਰੀ ਦੀ ਪ੍ਰਧਾਨਗੀ ਹੇਠ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਰਕ ਕਰਨ ਸਬੰਧੀ ਜਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਪੰਚਾਇਤ ਸਕੱਤਰਾਂ ਨਾਲ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਸ੍ਰੀ ਘਣਸ਼ਿਆਮ ਥੋਰੀ ਨੇ ਜਿਲ੍ਹੇ ਦੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਨਾ ਸਾੜਿਆਂ ਜਾਵੇ। ਉਹਨਾਂ ਇਸ ਮੌਕੇ ਸਮੂਹ ਪਟਵਾਰੀਆਂ ਅਤੇ ਪੰਚਾਇਤ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਪਿੰਡ-ਪਿੰਡ ਜਾ ਕੇ ਗ੍ਰਾਮ ਪੰਚਾਇਤ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਉਹਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਸਬੰਧੀ ਵਧੀਆਂ ਕਾਰਗੁਜਾਰੀ ਵਿਖਾਉਣ ਵਾਲੇ ਕਰਮਚਾਰੀ ਨੂੰ 26 ਜਨਵਰੀ ਅਤੇ 15 ਅਗਸਤ ਨੂੰ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਅਨੇਕ ਪ੍ਰਕਾਰ ਦੀਆਂ ਮਨੁੱਖੀ ਬਿਮਾਰੀਆਂ ਫੈਲਦੀਆਂ ਹਨ ਅਤੇ ਅਨੇਕ ਦੁਰਘਟਨਾਵਾਂ ਵਾਪਰਦੀਆਂ ਹਨ, ਜਿੰਨ੍ਹਾਂ ਵਿੱਚ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਦੀਆਂ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਇੱਕ ਟਨ ਪਰਾਲੀ ਵਿੱਚੋਂ 5.5 ਕਿਲੋ ਨਾਈਟ੍ਰੋਜਨ  ਤੱਤ, 2.3 ਕਿਲੋ ਫਾਸਫੋਰਸ ਤੱਤ, 2.5 ਕਿਲੋ ਪੋਟਾਸ਼ ਤੱਤ  ਅਤੇ 1.2 ਕਿਲੋ ਸਲਫਰ ਤੱਤ ਮਿਲਦੇ ਹਨ, ਜਿਸ ਸਦਕਾ ਜਿੱਥੇ ਸਾਡੀ ਜਮੀਨ ਦੀ ਸਿਹਤ ਤਾਕਤਵਰ ਬਣਦੀ ਹੈ, ਉੱਥੇ ਆਰਥਿਕ ਲਾਭ ਵੀ ਹੁੰਦਾ ਹੈ। ਇੱਕ ਏਕੜ ਝੋਨੇ ਦੀ ਪਰਾਲੀ ਨਾ ਸਾੜਨ ਕਰਕੇ ਸਾਨੂੰ ਲਗਭਗ 35-40 ਕਿਲੋ ਯੂਰੀਆ, 18-20 ਕਿਲੋ ਡੀ.ਏ.ਪੀ. ਅਤੇ 100 ਕਿਲੋ ਪੋਟਾਸ਼ ਦੀ ਬੱਚਤ ਹੁੰਦੀ ਹੈ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਵੀਨ ਕੁਮਾਰ, ਐਸ.ਡੀ.ਐਮ. ਬਰਨਾਲਾ-ਕਮ-ਸਹਾਇਕ ਕਮਿਸ਼ਨਰ (ਜ) ਮਨਕੰਵਲ ਸਿੰਘ ਚਹਿਲ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਮੈਡਮ ਸ਼ਾਇਰੀ ਮਲਹੋਤਰਾ, ਡੀ.ਐਸ.ਪੀ. ਸਿਟੀ ਸ੍ਰੀ ਰਾਜੇਸ਼ ਛਿੱਬਰ ਅਤੇ ਸਮੂਹ ਪਟਵਾਰੀ ਅਤੇ ਪੰਚਾਇਤ ਸਕੱਤਰ ਹਾਜ਼ਰ ਸਨ।

WRITTEN BY