June 23, 2026 10:36 pm

ਠੇਕਾ ਪ੍ਰਥਾ ਨੂੰ ਖਤਮ ਕਰਨ ਦਾ ਕਦਮ ਚੁੱਕ ਕੇ ਕਰਮਚਾਰੀਆਂ ‘ਤੇ ਕੋਈ ਅਹਿਸਾਨ ਨਹੀਂ ਕੀਤਾ : ਮੁੱਖ ਮੰਤਰੀ ਹੁੱਡਾ

ਚੰਡੀਗੜ੍ਹ, 17 ਨਵੰਬਰ (ਪੰਜਾਬ ਟਾਇਮਜ਼ ਬਿਊਰੋ)– ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਠੇਕਾ ਪ੍ਰਥਾ ਨੂੰ ਖਤਮ ਕਰਨ ਦਾ ਕਦਮ ਚੁੱਕ ਕੇ ਉਨ੍ਹਾਂ ਨੇ ਕਰਮਚਾਰੀਆਂ ‘ਤੇ ਕੋਈ ਅਹਿਸਾਨ ਨਹੀਂ ਕੀਤਾ ਹੈ, ਸਗੋਂ ਉਨ੍ਹਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਦਾ ਕੰਮ ਕੀਤਾ ਹੈ । ਇਸ ਐਲਾਨ ਨੂੰ ਲਾਗੂ ਕਰਨ ਲਈ ਕਾਨੂੰਨ ਵਿਚ ਕੁਝ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਫਾਈ ਕਮਰਚਾਰੀਆਂ ਨੂੰ ਨਵੇਂ ਸਾਲ ‘ਤੇ ਇਹ ਤੋਹਫਾ ਮਿਲ ਜਾਵੇਗਾ। ਸ੍ਰੀ ਹੁੱਡਾ ਅੱਜ ਰੋਹਤਕ ਦੇ ਸਰਕਟ ਹਾਊਸ ਵਿਚ ਸਫਾਈ ਕਰਮਚਾਰੀਆਂ ਵੱਲੋਂ ਆਯੋਜਿਤ ਸਨਮਾਨ ਸਮਾਰੋਹ ਵਿਚ ਹਾਜ਼ਿਰ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਖੁਸ਼ੀ ਹੈ ਕਿ ਕਾਂਗਰਸ ਦੇ ਨਾਲ ਅਟੁੱਟ ਰਿਸ਼ਤਾ ਰੱਖਣ ਵਾਲਾ ਵਰਗ ਉਨ੍ਹਾਂ ਦੇ ਸਾਹਮਣੇ ਬੈਠਾ ਹੈ । ਗੋਹਾਣਾ ਦੀ ਸ਼ਕਤੀ ਰੈਲੀ ਵਿਚ ਸਮਾਜ ਦੇ ਸਾਰੇ ਵਰਗਾਂ ਦੀ ਵਰਣਨਯੋਗ ਹਿੱਸੇਦਾਰੀ ਰਹੀ ਅਤੇ ਸਫਾਈ ਕਰਮਚਾਰੀਆਂ ਦੀ ਹਾਜ਼ਿਰੀ ਵੀ ਅਹਿਮ ਰਹੀ। ਉਨ੍ਹਾਂ ਨੇ ਕਿਹਾ ਕਿ ਇਸ ਰੈਲੀ ਵਿਚ ਜਨਤਾ ਨੇ ਆਪਣੀ ਤਾਕਤ ਵਿਖਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਦੀ ਇਹ ਤਾਕਤ ਆਉਣ ਵਾਲੇ ਸਮੇਂ ਵਿਚ ਚੰਗਾ ਨਤੀਜਾ ਲਿਆਏਗੀ। ਵਰਣਨਯੋਗ ਹੈ ਕਿ ਮੁੱਖ ਮੰਤਰੀ ਨੇ ਗੋਹਾਣਾ ਰੈਲੀ ਵਿਚ ਸਫਾਈ ਕਰਮਚਾਰੀਆਂ ਲਈ ਠੇਕਾ ਪ੍ਰਥਾ ਖਤਮ ਕਰਨ ਦਾ ਜੋ ਐਲਾਨ ਕੀਤਾ ਸੀ, ਜਿਸ ਨੂੰ ਅਗਲੇ ਸਾਲ ਜਨਵਰੀ ਮਹੀਨੇ ਤੋਂ ਲਾਗੂ ਕਰ ਦਿੱਤਾ ਜਾਵੇਗਾ। ਵਿਧਾਇਕ ਭਾਰਤ ਭੂਸ਼ਣ ਬੱਤਰਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਗੋਹਾਣਾ ਦੀ ਸ਼ਕਤੀ ਰੈਲੀ ਵਿਚ ਸਾਰੇ ਵਰਗਾਂ ਲਈ ਜੋ ਐਲਾਨ ਕੀਤੇ ਹਨ, ਉਹ ਸ਼ਲਾਘਾਯੋਗ ਹਨ ਅਤੇ ਸਾਰੇ ਵਰਗਾਂ ਦੇ ਲੋਕ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕਰਦੇ ਹਨ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਰਾਜ ਦੇ ਵਿਕਾਸ ਤੇ ਜਨਹਿਤ ਦੀ ਯੋਜਨਾਵਾਂ ਨੂੰ ਪ੍ਰੋਤਸਾਹਨ ਦੇ ਰਹੇ ਹਨ। ਇਸ ਮੌਕੇ ‘ਤੇ ਵਿਧਾਇਕ ਸ਼ਕੁੰਤਲਾ ਖਟਕ, ਸਾਬਕਾ ਮੰਤਰੀ ਕ੍ਰਿਸ਼ਣ ਮੂਰਤੀ ਹੁੱਡਾ ਸਮੇਤ ਕਈ ਮੰਨੇ-ਪ੍ਰਮੰਨੇ ਵਿਅਕਤੀ ਹਾਜ਼ਿਰ ਸਨ।

Send this to a friend