Skip to content
Independent perspectives. Global stories.
BREAKING

ਸ਼ਾਮ 7 ਵਜੇ ਤੋਂ ਬਾਅਦ ਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਈਨ ਨਾਲ ਝੋਨਾ ਕੱਟਣ ’ਤੇ ਪਾਬੰਦੀ : ਐਸ.ਡੀ.ਐਮ

Share this story

ਬਟਾਲਾ, 20 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਮ 7 ਵਜੇ ਤੋਂ ਬਾਅਦ ਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਨਾ ਕਰਵਾਉਣ। ਉਨ੍ਹਾਂ ਕਿਹਾ ਕਿ ਮਾਨਯੋਗ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਇਸ ਸਬੰਧੀ ਮਨਾਹੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਖਣ ’ਚ ਆਉਂਦਾ ਹੈ ਕਿ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਇਨ ਦੁਆਰਾ ਕੱਟੀ ਝੋਨੇ ਦੀ ਫਸਲ ’ਚ ਤਰੇਲ ਕਾਰਨ ਨਮੀਂ ਦੀ ਮਾਤਰਾ ਵੱਧ ਆਉਂਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ’ਚ ਫਸਲ ਵੇਚਣ ’ਚ ਮੁਸ਼ਕਲ ਆਉਂਦੀ ਹੈ। ਸ੍ਰੀ ਗੁਪਤਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝੋਨੇ ਦੀ ਫਸਲ ਪੂਰੀ ਤਰਾਂ ਪੱਕਣ ’ਤੇ ਵੱਡਣ ਅਤੇ ਮੰਡੀ ’ਚ ਸੁੱਕਾ ਝੋਨਾ ਵੇਚਣ ਲਈ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਝੋਨੇ ਦੀ ਖਰੀਦ ਤੇ ਚੁਕਾਈ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਨਿਰਧਾਰਿਤ ਸਮੇਂ ਅੰਦਰ ਸਬੰਧਿਤ ਵਿਭਾਗਾਂ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਐਸ.ਡੀ.ਐਮ ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ, ਕਿਉਂਕਿ ਅੱਗ ਲਾਉਣ ਨਾਲ ਜਿਥੇ ਜ਼ਮੀਨੀ ਤੱਤ ਤੇ ਮਿੱਤਰ ਕੀੜੇ ਨਾਸ਼ ਹੁੰਦੇ ਹਨ ਓਥੇ ਵਾਤਾਵਰਣ ਵੀ ਬਹੁਤ ਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਕਰਕੇ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਚੰਗਾ ਚੁਗਿਰਦਾ ਅਤੇ ਸ਼ੁੱਧ ਵਾਤਾਵਰਨ ਦੇ ਸਕਦੇ ਹਾਂ।

WRITTEN BY