Skip to content
Independent perspectives. Global stories.
BREAKING

ਸੰਗੀਤਕ ਦੁਨੀਆਂ ਦਾ ਚਮਕਦਾ ਸਿਤਾਰਾ ਕੀ ਬੋਰਡ ਵਾਦਕ ਸੁਖਵਿੰਦਰ ਸਿੰਘ ਕਲੇਰ

Share this story

ਸੰਗੀਤਕ ਦੁਨੀਆਂ ਵਿੱਚ ਹਰ ਇੱਕ ਸੰਗੀਤ ਪ੍ਰੇਮੀ ਆਪਣੇ ਆਪ ਨੂੰ ਪੰਜਾਬੀ ਸੱਭਿਆਚਾਰ ਦੀ ਸੇਵਾ ਭਾਵਨਾ ਨਾਲ ਆਪਣੀ ਕਲਾ ਬਖੇਰ ਰਿਹਾ ਹੈ ਤੇ ਜੇਕਰ ਕਿਸੇ ਸੰਗੀਤਕ ਪ੍ਰੇਮੀ ਨੂੰ ਉਸ ਦੀ ਮਿਹਨਤ ਦਾ ਫ਼ਲ ਮਿਲ ਜਾਵੇ ਤਾ ਉਸ ਲਈ ਰੱਬ ਪਾਉਣ ਦੇ ਬਰਾਬਰ ਹੁੰਦਾ ਹੈ ਤੇ ਅਜਿਹੀ ਹੀ ਇੱਕ ਸਖ਼ਸੀਅਤ ਹੈ ਜਿਸ ਨੇ ਆਪਣੀ ਮਿਹਨਤ ਨਾਲ ਸੰਗੀਤਕ ਦੁਨੀਆਂ ਵਿੱਚ ਜਲਦ ਹੀ ਇੱਕ ਖ਼ਾਸ ਰੁਤਬਾ ਹਾਸ਼ਿਲ ਕਰਨ ਵਿੱਚ ਕਾਮਯਾਬ ਹੋਇਆਂ ਤੇ ਉਹ ਹੈ ਹਰ ਇੱਕ ਨੂੰ ਨੱਚਣ ਲਈ ਮਜਬੂਰ ਕਰਨ ਵਾਲਾ, ਕੀ ਬੋਰਡ ਉੱਪਰ ਸੁਰਾ ਦੀਆਂ ਤਰੰਗਾ ਨਾਲ ਮਗਨ ਕਰਵਾਉਣ ਵਾਲਾ ਕੀ ਬੋਰਡ ਵਾਦਕ ਸੁਖਵਿੰਦਰ ਸਿੰਘ ਕਲੇਰ। ਪਿੰਡ ਰਸੂਲਪੁਰ ਜਿਲ੍ਹਾਂ ਲੁਧਿਆਣਾ ਵਿੱਚ ਪਿਤਾ ਜਗਤਾਰ ਸਿੰਘ ਦੇ ਘਰ ਮਾਤਾ ਲਖਵਿੰਦਰ ਕੌਰ ਦੇ ਕੁੱਖੋ ਮਿਤੀ 5 ਅਕਤੂਬਰ 1993 ਨੂੰ ਸੁਖਵਿੰਦਰ ਸਿੰਘ ਕਲੇਰ ਨੇ ਜਨਮ ਲਿਆ। ਬਚਪਨ ਤੋਂ ਹੀ ਕੀ ਬੋਰਡ ਵਜਾਉਣ ਦਾ ਸ਼ੌਕ ਹੋਣ ਕਾਰਣ ਮੁੱਢਲੀ ਸਿੱਖਿਆਂ ਦਸਵੀਂ ਕਰਨ ਤੋ ਬਾਦ ਕੀ ਬੋਰਡ ਵਜਾਉਣ ਦੇ ਸ਼ੌਕ ਨੂੰ ਅੱਗੇ ਵਧਾਉਂਦੇ ਹੋਏ ਉਸਤਾਦ ਅਵਤਾਰ ਸਿੰਘ ਨੂੰ ਗੁਰੂ ਧਾਰ ਦੇ ਅਭਿਆਸ ਜਾਰੀ ਰੱਖਿਆਂ ਤੇ ਹੋਲੀ ਹੋਲੀ ਸਟੇਜਾਂ ਤੇ ਗਾਇਕਾ ਨਾਲ ਕੰਮ ਕਰਕੇ ਅਪਣੀ ਸੰਗੀਤਕ ਦੁਨੀਆਂ ਵਿੱਚ ਅਲੱਗ ਪਹਿਚਾਣ ਬਣਾ ਲੈਣੀ। ਸੁਖਵਿੰਦਰ ਸਿੰਘ ਕਲੇਰ ਨੇ ਅੱਜ ਤੱਕ ਪ੍ਰਸਿੱਧ ਲੋਕ ਗਾਇਕ ਸੁਰਿੰਦਰ ਲਾਡੀ,ਰਾਜਾ ਸਿੱਧੂ, ਦੀਪ ਢਿਲੋਂ, ਮੀਤ ਗੁਰਮੀਤ, ਜਸਪਾਲ ਜੱਸੀ , ਬਲਵੀਰ ਚੋਟੀਆਂ, ਛਿੰਦਾ ਸ਼ੌਕੀ ਤੇ ਹੋਰ ਅਨੇਕਾਂ ਗਾਇਕਾ ਨਾਲ ਸਟੇਜਾਂ ਤੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਤੇ ਅੱਜ ਕੱਲ ਬਤੌਰ ਸੁਖਵਿੰਦਰ ਸਿੰਘ ਕਲੇਰ ਇੱਕ ਵਧੀਆਂ ਕੀ ਬੋਰਡ ਵਾਦਕ ਵਜੋਂ ਜਾਣਿਆਂ ਜਾਂਦਾ ਹੈ ।

WRITTEN BY