ਗੁਰਦਾਸਾਪੁਰ, 21 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਨ ਨੇ ਮਰਹੂਮ ਸੰਸਦ ਮੈਂਬਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਦਾ ਟਿਕਟ ਕਟ ਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਨੂੰ ਦੇ ਦਿਤੀ ਹੈ। ਸਲਾਰੀਆ ਇਕ ਵਡੇ ਕਾਰੋਬਾਰੀ ਹਨ ਅਤੇ ਬਾਬਾ ਰਾਮਦੇਵ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ। ਗੁਰਦਾਸਪੁਰ ਤੋਂ ਮਰਹੂਮ ਭਾਜਪਾ ਸਾਂਸਦ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀਇਸ ਸੀਟ ਤੋਂ ਕਵਿਤਾ ਖੰਨਾ ਨੂੰ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ। ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਗੁਰਦਾਸਪੁਰ ਹਲਕੇ ਤੋਂ ਪਾਰਟੀ ਦੀ ਜਿੱਤ ਲਈ ਕਾਫੀ ਆਸਵੰਦ ਹਨ।
ਗੁਰਦਾਸਪੁਰ ਜ਼ਿਮਨੀ ਚੋਣ ’ਚ ਭਾਜਪਾ ਵੱਲੋਂ ਕਵਿਤਾ ਦੀ ਥਾਂ ਸਲਾਰੀਆ ’ਤੇ ਦਾਅ



