Skip to content
Independent perspectives. Global stories.
BREAKING

19ਵਾਂ ਪੰਜਾਬ ਸਟੇਟ ਸ਼ੂਟਿੰਗ ਬਾਲ ਟੂਰਨਾਮੈਂਟ ਸ਼ੁਰੂ-ਉਦਘਾਟਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਕੀਤਾ

Share this story

ਜੈਤੋ, 21 ਸਤੰਬਰ (ਸਤਵਿੰਦਰਪਾਲ ਸਿੰਘ ਸੱਤੀ)- ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿਚ ਚੱਲ ਰਹੇ ਵੱਖ-ਵੱਖ ਮੁਕਾਬਲਿਆਂ ਦੇ ਚੱਲਦਿਆਂ 19ਵੇਂ ਪੰਜਾਬ ਸਟੇਟ ਸ਼ੂਟਿੰਗ ਬਾਲ ਟੂਰਨਾਮੈਂਟ ਦਾ ਉਦਘਾਟਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਦੇ ਸੰਚਾਲਕ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਆਪਣੇ ਕਰ ਕਮਲਾਂ ਸਰਕਾਰੀ ਬਲਬੀਰ ਸਕੂਲ ਵਿਖੇ ਫ਼ੀਤਾ ਕੱਟ ਕੇ ਕੀਤਾ। ਇਸ ਮੌਕੇ ਸੰਤ ਰਿਸ਼ੀ ਰਾਮ ਜੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸ਼ੂਟਿੰਗ ਬਾਲ ਐਸੋਸ਼ੀਏਸ਼ਨ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਖਾਯੋਗ ਉਦਮ ਹੈ। ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀ ਜਿੱਥੇ ਆਪਣੇ ਇਲਾਕੇ ਦਾ ਨਾਮ ਰੋਸ਼ਣ ਕਰਦੇ ਹਨ, ਉੱਥੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਦੀ ਪ੍ਰਰੇਣਾ ਵੀ ਦਿੰਦੇ ਹਨ। ਉਨ੍ਹਾਂ ਐਸੋਸ਼ੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਹਰ ਸਾਲ ਅਜਿਹੇ ਟੂਰਨਾਮੈਂਟ ਕਰਵਾਉਂਦੇ ਰਹਿਣ ਦੀ ਅਪੀਲ ਵੀ ਕੀਤੀ। ਪੰਜਾਬ ਸ਼ੂਟਿੰਗ ਬਾਲ ਐਸੋਸ਼ੀਏਸ਼ਨ ਰਜਿ ਦੇ ਜਰਨਲ ਸਕੱਤਰ ਕੌਰ ਸਿੰਘ ਸੰਧੂ ਨੇ ਦੱਸਿਆ ਕਿ ਇਹ ਸ਼ੂਟਿੰਗ ਬਾਲ ਟੂਰਨਾਮੈਂਟ 21 ਤੇ 22 ਸਤੰਬਰ ਨੂੰ ਹੋਵੇਗਾ ਅਤੇ ਇਸ ਮੁਕਾਬਲੇ ਵਿਚ ਆਲ ਇੰਡੀਆ ਦੀਆਂ ਚੋਟੀ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਸੀਨੀਅਰ ਪ੍ਰਧਾਨ ਗੁਰਮੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਬਰਾੜ, ਗੁਰਬਿੰਦਰ ਸਿੰਘ ਬਰਾੜ ਰੋੜੀ ਕਪੂਰਾ, ਗੁਰਸੇਵਕ ਸਿੰਘ, ਜਨਿੰਦਰ ਜੈਨ, ਸੰਜੀਵ ਕੁਮਾਰ ਬੋਬੀ, ਜਗਦੀਸ਼ ਸਿੰਘ, ਬਲਵੀਰ ਸਿੰਘ ਬਰਾੜ, ਬਲਦੇਵ ਸਿੰਘ ਢੇਰੀਆਂ, ਹਰਪਾਲ ਕਾਕਾ ਅੰਗਰੋਈਆ, ਹਰਵਿੰਦਰ ਸਿੰਘ ਰਾਜੂ, ਮਾਸਟਰ ਜਸਵਿੰਦਰ ਸਿੰਘ, ਮਾਸਟਰ ਦਾਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਦਰਸ਼ਕ ਮੌਜੂਦ ਸਨ।

WRITTEN BY